22ਪਿਲਾਤੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਜੋ ਮੈਂ ਲਿਖ ਦਿੱਤਾ, ਉਹ ਲਿਖ ਦਿੱਤਾ।”
23ਜਦੋਂ ਸਿਪਾਹੀਆਂ ਨੇ ਯਿਸ਼ੂ ਨੂੰ ਸਲੀਬ ਦਿੱਤੀ ਉਹਨਾਂ ਨੇ ਉਸ ਦੇ ਕੱਪੜੇ ਰੱਖ ਕੇ ਉਹਨਾਂ ਨੂੰ ਚਾਰ ਹਿੱਸਿਆ ਵਿੱਚ ਵੰਡਿਆ, ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ ਸੀ, ਉਹਨਾਂ ਨੇ ਉਸ ਦਾ ਕੁੜਤਾ ਵੀ ਲੈ ਲਿਆ, ਇਹ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਇੱਕੋ ਹੀ ਕੱਪੜੇ ਦਾ ਬਣਿਆ ਹੋਇਆ ਸੀ।
24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਪਾੜਨਾ ਨਹੀਂ ਚਾਹੀਦਾ, ਆਓ ਅਸੀਂ ਆਪਣੇ ਵਿੱਚ ਪਰਚੀਆਂ ਪਾ ਕੇ ਇਹ ਫੈਸਲਾ ਕਰੀਏ ਕਿ ਇਸ ਨੂੰ ਕੌਣ ਪ੍ਰਾਪਤ ਕਰੇਂਗਾ।” ਇਹ ਇਸ ਲਈ ਹੋਇਆ ਤਾਂ ਜੋ ਇਹ ਬਚਨ ਪੂਰਾ ਹੋਵੇ, “ਉਹਨਾਂ ਨੇ ਮੇਰੇ ਕੱਪੜੇ ਆਪਸ ਵਿੱਚ ਵੰਡ ਲਏ, ਅਤੇ ਮੇਰੇ ਪਹਿਰਾਵੇ ਉੱਤੇ ਪਰਚੀਆਂ ਸੁੱਟਦੇ ਹਨ।” ਇਹ ਸਭ ਜੋ ਸਿਪਾਹੀਆਂ ਨੇ ਕੀਤਾ।
25ਯਿਸ਼ੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ, ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਗਦਲਾ ਵਾਸੀ ਮਰਿਯਮ ਵੀ ਉੱਥੇ ਖੜ੍ਹੀਆਂ ਸਨ।
26ਜਦੋਂ ਯਿਸ਼ੂ ਨੇ ਆਪਣੀ ਮਾਤਾ ਨੂੰ ਵੇਖਿਆ, ਅਤੇ ਉਹ ਚੇਲਾ ਜਿਸ ਨੂੰ ਉਹ ਬਹੁਤ ਪਿਆਰ ਕਰਦੇ ਸਨ ਨੇੜੇ ਖੜ੍ਹਾ ਸੀ, ਯਿਸ਼ੂ ਨੇ ਉਸ ਨੂੰ ਕਿਹਾ, “ਹੇ ਮਾਤਾ ਇਹ ਹੈ ਤੇਰਾ ਪੁੱਤਰ।”