2ਸਿਪਾਹੀਆਂ ਨੇ ਕੰਡਿਆ ਦਾ ਤਾਜ ਬਣਵਾ ਕੇ ਉਸ ਦੇ ਸਿਰ ਉੱਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।
3ਤਾਂ ਸਿਪਾਹੀ ਬਾਰ-ਬਾਰ ਯਿਸ਼ੂ ਕੋਲ ਆ ਕੇ ਉਸ ਦਾ ਮ਼ਜਾਕ ਉਡੋਣ ਲੱਗੇ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!” ਅਤੇ ਉਹਨਾਂ ਨੇ ਯਿਸ਼ੂ ਦੇ ਮੂੰਹ ਤੇ ਥੱਪੜ ਮਾਰੇ।
4ਪਿਲਾਤੁਸ ਨੇ ਫਿਰ ਬਾਹਰ ਨਿਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ ਤਾਂ ਜੋ ਤੁਸੀਂ ਜਾਣੋਂ ਮੈਂ ਉਸ ਦੇ ਵਿੱਚ ਕੋਈ ਦੋਸ਼ ਨਹੀਂ ਪਾਇਆ।”
5ਜਦੋਂ ਯਿਸ਼ੂ ਬਾਹਰ ਆਏ, ਤਾਂ ਉਸ ਦੇ ਸਿਰ ਉੱਤੇ ਕੰਡਿਆਂ ਦਾ ਤਾਜ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ ਹੋਇਆ ਸੀ, ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ!”
6ਜਿਵੇਂ ਹੀ ਮੁੱਖ ਜਾਜਕਾਂ ਅਤੇ ਉਹਨਾਂ ਦੇ ਅਧਿਕਾਰੀਆਂ ਨੇ ਉਸ ਨੂੰ ਵੇਖਿਆ, ਉਹ ਚੀਕਣ ਲੱਗੇ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਇਸ ਨੂੰ ਲੈ ਜਾਵੋਂ ਅਤੇ ਸਲੀਬ ਦਿਓ, ਪਰ ਮੈਨੂੰ ਇਸ ਵਿੱਚ ਕੋਈ ਦੋਸ਼ ਨਹੀਂ ਮਿਲਿਆ।”