ਯੋਹਨ 19

ਜਿਵੇਂ ਹੀ ਮੁੱਖ ਜਾਜਕਾਂ ਅਤੇ ਉਹਨਾਂ ਦੇ ਅਧਿਕਾਰੀਆਂ ਨੇ ਉਸ ਨੂੰ ਵੇਖਿਆ, ਉਹ ਚੀਕਣ ਲੱਗੇ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਇਸ ਨੂੰ ਲੈ ਜਾਵੋਂ ਅਤੇ ਸਲੀਬ ਦਿਓ, ਪਰ ਮੈਨੂੰ ਇਸ ਵਿੱਚ ਕੋਈ ਦੋਸ਼ ਨਹੀਂ ਮਿਲਿਆ।”

John 19:6 (UKJV) When the chief priests therefore and officers saw him, they cried out, saying, Crucify him, crucify him. Pilate says unto them, Take all of you him, and crucify him: for I find no fault in him.

4ਪਿਲਾਤੁਸ ਨੇ ਫਿਰ ਬਾਹਰ ਨਿਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ ਤਾਂ ਜੋ ਤੁਸੀਂ ਜਾਣੋਂ ਮੈਂ ਉਸ ਦੇ ਵਿੱਚ ਕੋਈ ਦੋਸ਼ ਨਹੀਂ ਪਾਇਆ।”

5ਜਦੋਂ ਯਿਸ਼ੂ ਬਾਹਰ ਆਏ, ਤਾਂ ਉਸ ਦੇ ਸਿਰ ਉੱਤੇ ਕੰਡਿਆਂ ਦਾ ਤਾਜ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ ਹੋਇਆ ਸੀ, ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ!”

6ਜਿਵੇਂ ਹੀ ਮੁੱਖ ਜਾਜਕਾਂ ਅਤੇ ਉਹਨਾਂ ਦੇ ਅਧਿਕਾਰੀਆਂ ਨੇ ਉਸ ਨੂੰ ਵੇਖਿਆ, ਉਹ ਚੀਕਣ ਲੱਗੇ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਇਸ ਨੂੰ ਲੈ ਜਾਵੋਂ ਅਤੇ ਸਲੀਬ ਦਿਓ, ਪਰ ਮੈਨੂੰ ਇਸ ਵਿੱਚ ਕੋਈ ਦੋਸ਼ ਨਹੀਂ ਮਿਲਿਆ।”

7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਕਾਨੂੰਨ ਹੈ ਅਤੇ ਉਸ ਕਾਨੂੰਨ ਅਨੁਸਾਰ ਉਸ ਨੂੰ ਮਰਨਾ ਪਵੇਗਾ, ਕਿਉਂਕਿ ਉਸ ਨੇ ਪਰਮੇਸ਼ਵਰ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ ਸੀ।”

8ਜਦੋਂ ਪਿਲਾਤੁਸ ਨੇ ਇਹ ਸੁਣਿਆ ਤਾਂ ਉਹ ਹੋਰ ਵੀ ਡਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.