5ਜਦੋਂ ਯਿਸ਼ੂ ਬਾਹਰ ਆਏ, ਤਾਂ ਉਸ ਦੇ ਸਿਰ ਉੱਤੇ ਕੰਡਿਆਂ ਦਾ ਤਾਜ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ ਹੋਇਆ ਸੀ, ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ!”
6ਜਿਵੇਂ ਹੀ ਮੁੱਖ ਜਾਜਕਾਂ ਅਤੇ ਉਹਨਾਂ ਦੇ ਅਧਿਕਾਰੀਆਂ ਨੇ ਉਸ ਨੂੰ ਵੇਖਿਆ, ਉਹ ਚੀਕਣ ਲੱਗੇ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਇਸ ਨੂੰ ਲੈ ਜਾਵੋਂ ਅਤੇ ਸਲੀਬ ਦਿਓ, ਪਰ ਮੈਨੂੰ ਇਸ ਵਿੱਚ ਕੋਈ ਦੋਸ਼ ਨਹੀਂ ਮਿਲਿਆ।”
7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਕਾਨੂੰਨ ਹੈ ਅਤੇ ਉਸ ਕਾਨੂੰਨ ਅਨੁਸਾਰ ਉਸ ਨੂੰ ਮਰਨਾ ਪਵੇਗਾ, ਕਿਉਂਕਿ ਉਸ ਨੇ ਪਰਮੇਸ਼ਵਰ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ ਸੀ।”
8ਜਦੋਂ ਪਿਲਾਤੁਸ ਨੇ ਇਹ ਸੁਣਿਆ ਤਾਂ ਉਹ ਹੋਰ ਵੀ ਡਰ ਗਿਆ।
9ਉਹ ਵਾਪਸ ਫਿਰ ਮਹਿਲ ਦੇ ਅੰਦਰ ਚਲਾ ਗਿਆ, ਅਤੇ ਉਸ ਨੇ ਯਿਸ਼ੂ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।