ਯੋਹਨ 19

ਉਹ ਵਾਪਸ ਫਿਰ ਮਹਿਲ ਦੇ ਅੰਦਰ ਚਲਾ ਗਿਆ, ਅਤੇ ਉਸ ਨੇ ਯਿਸ਼ੂ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।

John 19:9 (UKJV) And went again into the judgment hall, and says unto Jesus, Whence are you? But Jesus gave him no answer.

7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਕਾਨੂੰਨ ਹੈ ਅਤੇ ਉਸ ਕਾਨੂੰਨ ਅਨੁਸਾਰ ਉਸ ਨੂੰ ਮਰਨਾ ਪਵੇਗਾ, ਕਿਉਂਕਿ ਉਸ ਨੇ ਪਰਮੇਸ਼ਵਰ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ ਸੀ।”

8ਜਦੋਂ ਪਿਲਾਤੁਸ ਨੇ ਇਹ ਸੁਣਿਆ ਤਾਂ ਉਹ ਹੋਰ ਵੀ ਡਰ ਗਿਆ।

9ਉਹ ਵਾਪਸ ਫਿਰ ਮਹਿਲ ਦੇ ਅੰਦਰ ਚਲਾ ਗਿਆ, ਅਤੇ ਉਸ ਨੇ ਯਿਸ਼ੂ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।

10ਪਿਲਾਤੁਸ ਨੇ ਉਸ ਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਅਤੇ ਸਲੀਬ ਦੇਣ ਦਾ?”

11ਯਿਸ਼ੂ ਨੇ ਉੱਤਰ ਦਿੱਤਾ, “ਤੇਰਾ ਮੇਰੇ ਉੱਤੇ ਕੋਈ ਅਧਿਕਾਰ ਨਾ ਹੁੰਦਾ ਜੇ ਇਹ ਤੈਨੂੰ ਉੱਪਰੋ ਨਾ ਮਿਲਦਾ, ਇਸ ਲਈ ਜਿਸ ਨੇ ਮੈਨੂੰ ਤੇਰੇ ਹਵਾਲੇ ਕਰ ਦਿੱਤਾ ਹੈ, ਉਹ ਇੱਕ ਵੱਡੇ ਪਾਪ ਦਾ ਦੋਸ਼ੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.