11ਇਹ ਯਿਸ਼ੂ ਦੇ ਅਨੋਖੇ ਚਿੰਨ੍ਹਾਂ ਨੂੰ ਕਰਨ ਦੀ ਸ਼ੁਰੂਆਤ ਸੀ, ਜੋ ਗਲੀਲ ਦੇ ਕਾਨਾ ਨਗਰ ਵਿੱਚ ਹੋਈ, ਜਿਸ ਦੇ ਦੁਆਰਾ ਯਿਸ਼ੂ ਨੇ ਆਪਣਾ ਪ੍ਰਤਾਪ ਪ੍ਰਗਟ ਕੀਤਾ ਅਤੇ ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
12ਇਸ ਦੇ ਬਾਅਦ ਯਿਸ਼ੂ ਆਪਣੀ ਮਾਤਾ ਅਤੇ ਭਰਾਵਾਂ ਅਤੇ ਚੇਲਿਆਂ ਨਾਲ ਕਫ਼ਰਨਹੂਮ ਸ਼ਹਿਰ ਨੂੰ ਗਿਆ। ਉੱਥੇ ਉਹ ਸਾਰੇ ਕੁਝ ਦਿਨ ਠਹਿਰੇ।
13ਜਦੋਂ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ ਤਾਂ ਯਿਸ਼ੂ ਯੇਰੂਸ਼ਲੇਮ ਵਿੱਚ ਗਿਆ।
14ਉਸ ਨੇ ਹੈਕਲ ਦੇ ਵਿਹੜੇ ਵਿੱਚ ਪਸ਼ੂਆਂ, ਭੇਡਾਂ ਅਤੇ ਕਬੂਤਰ ਵੇਚਣ ਵਾਲਿਆਂ ਅਤੇ ਸ਼ਾਹੂਕਾਰਾਂ ਨੂੰ ਵਪਾਰ ਕਰਦੇ ਹੋਏ ਵੇਖਿਆ।
15ਇਸ ਲਈ ਯਿਸ਼ੂ ਨੇ ਰੱਸੀ ਦਾ ਇੱਕ ਕੋਰੜਾ ਬਣਾਇਆ ਅਤੇ ਉਹਨਾਂ ਸਾਰਿਆਂ ਨੂੰ, ਤੇ ਪਸ਼ੂਆਂ ਨੂੰ ਅਤੇ ਭੇਡਾਂ ਨੂੰ ਹੈਕਲ ਦੇ ਵਿਹੜੇ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਸ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ ਦੇਣ ਦਾ ਵਪਾਰ ਕਰ ਰਹੇ ਸਨ ਅਤੇ ਮੇਜ਼ ਵੀ ਉਲਟਾ ਦਿੱਤੇ।