16ਅਤੇ ਕਬੂਤਰ ਵੇਚਣ ਵਾਲਿਆਂ ਨੂੰ ਕਿਹਾ, “ਇਨ੍ਹਾਂ ਨੂੰ ਇੱਥੋਂ ਲੈ ਜਾਓ। ਮੇਰੇ ਪਿਤਾ ਦੇ ਘਰ ਨੂੰ ਵਪਾਰ ਦੀ ਮੰਡੀ ਨਾ ਬਣਾਓ।”
17ਇਹ ਸੁਣ ਕੇ ਉਹਨਾਂ ਦੇ ਚੇਲਿਆਂ ਨੂੰ ਪਵਿੱਤਰ ਸ਼ਾਸਤਰ ਦਾ ਇਹ ਸ਼ਬਦ ਯਾਦ ਆਇਆ: “ਤੇਰੇ ਘਰ ਦੀ ਲਗਨ ਮੈਨੂੰ ਖਾ ਗਈ ਹੈ।”
18ਤਦ ਯਹੂਦੀਆਂ ਨੇ ਯਿਸ਼ੂ ਨੂੰ ਕਿਹਾ, “ਇਹ ਜੋ ਤੁਸੀਂ ਕਰ ਰਹੇ ਹੋ ਇਸ ਦੇ ਲਈ ਤੁਸੀਂ ਸਾਨੂੰ ਕਿਹੜਾ ਚਿੰਨ੍ਹ ਵਿਖਾ ਸਕਦੇ ਹੋ?”
19ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਮੈਂ ਇਸ ਨੂੰ ਫਿਰ ਤਿੰਨਾਂ ਦਿਨਾਂ ਵਿੱਚ ਦੁਬਾਰਾ ਬਣਾ ਦੇਵਾਂਗਾ।”
20ਤਦ ਯਹੂਦੀਆਂ ਨੇ ਕਿਹਾ, “ਇਸ ਹੈਕਲ ਨੂੰ ਬਣਾਉਣ ਲਈ 46 ਸਾਲ ਲੱਗੇ ਹਨ, ਕੀ ਤੁਸੀਂ ਇਸ ਨੂੰ ਤਿੰਨਾਂ ਦਿਨ ਵਿੱਚ ਖੜ੍ਹਾ ਕਰ ਸਕਦੇ ਹੋ?”