ਯੋਹਨ 2

ਪਰ ਯਿਸ਼ੂ ਇੱਥੇ ਆਪਣੇ ਸਰੀਰ ਰੂਪੀ ਹੈਕਲ ਦੀ ਗੱਲ ਕਰ ਰਹੇ ਸਨ।

John 2:21 (UKJV) But he spoke of the temple of his body.

19ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਮੈਂ ਇਸ ਨੂੰ ਫਿਰ ਤਿੰਨਾਂ ਦਿਨਾਂ ਵਿੱਚ ਦੁਬਾਰਾ ਬਣਾ ਦੇਵਾਂਗਾ।”

20ਤਦ ਯਹੂਦੀਆਂ ਨੇ ਕਿਹਾ, “ਇਸ ਹੈਕਲ ਨੂੰ ਬਣਾਉਣ ਲਈ 46 ਸਾਲ ਲੱਗੇ ਹਨ, ਕੀ ਤੁਸੀਂ ਇਸ ਨੂੰ ਤਿੰਨਾਂ ਦਿਨ ਵਿੱਚ ਖੜ੍ਹਾ ਕਰ ਸਕਦੇ ਹੋ?”

21ਪਰ ਯਿਸ਼ੂ ਇੱਥੇ ਆਪਣੇ ਸਰੀਰ ਰੂਪੀ ਹੈਕਲ ਦੀ ਗੱਲ ਕਰ ਰਹੇ ਸਨ।

22ਇਸ ਲਈ ਜਦੋਂ ਯਿਸ਼ੂ ਮੁਰਦਿਆਂ ਵਿੱਚੋਂ ਜੀ ਉੱਠਿਆ ਤੇ ਉਸ ਦੇ ਚੇਲਿਆਂ ਨੂੰ ਯਾਦ ਆਇਆ ਜੋ ਉਸ ਨੇ ਕਿਹਾ ਸੀ। ਇਸ ਲਈ ਚੇਲਿਆਂ ਨੇ ਪਵਿੱਤਰ ਸ਼ਾਸਤਰ ਅਤੇ ਉਹਨਾਂ ਬਚਨਾਂ ਉੱਤੇ ਜੋ ਯਿਸ਼ੂ ਨੇ ਕਹੇ ਸਨ ਵਿਸ਼ਵਾਸ ਕੀਤਾ।

23ਪਸਾਹ ਤਿਉਹਾਰ ਦੇ ਸਮੇਂ ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਸਨ ਤਾਂ ਉਹਨਾਂ ਦੇ ਦੁਆਰਾ ਕੀਤੇ ਗਏ ਅਨੋਖੇ ਚਿੰਨ੍ਹਾਂ ਨੂੰ ਵੇਖ ਕੇ ਬਹੁਤ ਲੋਕਾਂ ਨੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.