ਯੋਹਨ 2

ਪਸਾਹ ਤਿਉਹਾਰ ਦੇ ਸਮੇਂ ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਸਨ ਤਾਂ ਉਹਨਾਂ ਦੇ ਦੁਆਰਾ ਕੀਤੇ ਗਏ ਅਨੋਖੇ ਚਿੰਨ੍ਹਾਂ ਨੂੰ ਵੇਖ ਕੇ ਬਹੁਤ ਲੋਕਾਂ ਨੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ।

John 2:23 (UKJV) Now when he was in Jerusalem at the passover, in the feast day, many believed in his name, when they saw the miracles which he did.

21ਪਰ ਯਿਸ਼ੂ ਇੱਥੇ ਆਪਣੇ ਸਰੀਰ ਰੂਪੀ ਹੈਕਲ ਦੀ ਗੱਲ ਕਰ ਰਹੇ ਸਨ।

22ਇਸ ਲਈ ਜਦੋਂ ਯਿਸ਼ੂ ਮੁਰਦਿਆਂ ਵਿੱਚੋਂ ਜੀ ਉੱਠਿਆ ਤੇ ਉਸ ਦੇ ਚੇਲਿਆਂ ਨੂੰ ਯਾਦ ਆਇਆ ਜੋ ਉਸ ਨੇ ਕਿਹਾ ਸੀ। ਇਸ ਲਈ ਚੇਲਿਆਂ ਨੇ ਪਵਿੱਤਰ ਸ਼ਾਸਤਰ ਅਤੇ ਉਹਨਾਂ ਬਚਨਾਂ ਉੱਤੇ ਜੋ ਯਿਸ਼ੂ ਨੇ ਕਹੇ ਸਨ ਵਿਸ਼ਵਾਸ ਕੀਤਾ।

23ਪਸਾਹ ਤਿਉਹਾਰ ਦੇ ਸਮੇਂ ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਸਨ ਤਾਂ ਉਹਨਾਂ ਦੇ ਦੁਆਰਾ ਕੀਤੇ ਗਏ ਅਨੋਖੇ ਚਿੰਨ੍ਹਾਂ ਨੂੰ ਵੇਖ ਕੇ ਬਹੁਤ ਲੋਕਾਂ ਨੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ।

24ਪਰ ਯਿਸ਼ੂ ਨੇ ਆਪਣੇ ਆਪ ਨੂੰ ਉਹਨਾਂ ਨੂੰ ਨਹੀਂ ਸੌਂਪਿਆ ਕਿਉਂਕਿ ਉਹ ਮਨੁੱਖ ਦੇ ਸੁਭਾਉ ਨੂੰ ਜਾਣਦਾ ਸੀ।

25ਯਿਸ਼ੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਮਨੁੱਖ ਉਹਨਾਂ ਦੇ ਬਾਰੇ ਗਵਾਹੀ ਦੇਵੇ। ਯਿਸ਼ੂ ਜਾਣਦਾ ਸੀ ਕਿ ਮਨੁੱਖ ਦੇ ਅੰਦਰ ਕੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.