ਯੋਹਨ 20

ਪ੍ਰਭੂ ਯਿਸ਼ੂ ਨੇ ਉਸ ਨੂੰ ਪੁੱਛਿਆ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸਨੂੰ ਲੱਭਦੀ ਹੈ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਕਿਹਾ, “ਜੇ ਤੁਸੀਂ ਯਿਸ਼ੂ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਉਸ ਨੂੰ ਕਿੱਥੇ ਰੱਖਿਆ ਹੈ, ਤਾਂ ਕਿ ਮੈਂ ਉਸ ਨੂੰ ਲੈ ਜਾਵਾਂ।”

John 20:15 (UKJV) Jesus says unto her, Woman, why weep you? whom seek you? She, supposing him to be the gardener, says unto him, Sir, if you have borne him behind, tell me where you have laid him, and I will take him away.

13ਉਹਨਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ ਤੂੰ ਕਿਉਂ ਰੋ ਰਹੀ ਹੈ?” ਉਸ ਨੇ ਉੱਤਰ ਦਿੱਤਾ, “ਉਹ ਮੇਰੇ ਪ੍ਰਭੂ ਨੂੰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਹਨਾਂ ਨੇ ਯਿਸ਼ੂ ਕਿੱਥੇ ਰੱਖਿਆ ਹੈ।”

14ਇਹ ਆਖ ਕੇ ਉਹ ਵਾਪਸ ਮੁੜੀ, ਤਾਂ ਉੱਥੇ ਉਸ ਨੇ ਯਿਸ਼ੂ ਨੂੰ ਖੜ੍ਹਿਆ ਵੇਖਿਆ, ਪਰ ਉਹ ਇਹ ਨਹੀਂ ਜਾਣਦੀ ਸੀ ਕਿ ਇਹ ਯਿਸ਼ੂ ਹੀ ਹਨ।

15ਪ੍ਰਭੂ ਯਿਸ਼ੂ ਨੇ ਉਸ ਨੂੰ ਪੁੱਛਿਆ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸਨੂੰ ਲੱਭਦੀ ਹੈ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਕਿਹਾ, “ਜੇ ਤੁਸੀਂ ਯਿਸ਼ੂ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਉਸ ਨੂੰ ਕਿੱਥੇ ਰੱਖਿਆ ਹੈ, ਤਾਂ ਕਿ ਮੈਂ ਉਸ ਨੂੰ ਲੈ ਜਾਵਾਂ।”

16ਯਿਸ਼ੂ ਨੇ ਉਸ ਨੂੰ ਕਿਹਾ, “ਹੇ ਮਰਿਯਮ।” ਤਾਂ ਉਸ ਨੇ ਮੁੜ ਕੇ ਯਿਸ਼ੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਆਖਿਆ, “ਰਬੂਨੀ” ਜਿਸ ਦਾ ਅਰਥ ਹੈ ਗੁਰੂ।

17ਯਿਸ਼ੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ, ਕਿਉਂਕਿ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ ਹਾਂ, ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਇਹ ਦੱਸ, ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ, ਅਤੇ ਆਪਣੇ ਪਰਮੇਸ਼ਵਰ ਅਤੇ ਤੁਹਾਡੇ ਪਰਮੇਸ਼ਵਰ ਕੋਲ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.