ਯੋਹਨ 20

ਯਿਸ਼ੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ, ਕਿਉਂਕਿ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ ਹਾਂ, ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਇਹ ਦੱਸ, ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ, ਅਤੇ ਆਪਣੇ ਪਰਮੇਸ਼ਵਰ ਅਤੇ ਤੁਹਾਡੇ ਪਰਮੇਸ਼ਵਰ ਕੋਲ।”

John 20:17 (UKJV) Jesus says unto her, Touch me not; for I am not yet ascended to my Father: but go to my brethren, and say unto them, I ascend unto my Father, and your Father; and to my God, and your God.

15ਪ੍ਰਭੂ ਯਿਸ਼ੂ ਨੇ ਉਸ ਨੂੰ ਪੁੱਛਿਆ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸਨੂੰ ਲੱਭਦੀ ਹੈ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਕਿਹਾ, “ਜੇ ਤੁਸੀਂ ਯਿਸ਼ੂ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਉਸ ਨੂੰ ਕਿੱਥੇ ਰੱਖਿਆ ਹੈ, ਤਾਂ ਕਿ ਮੈਂ ਉਸ ਨੂੰ ਲੈ ਜਾਵਾਂ।”

16ਯਿਸ਼ੂ ਨੇ ਉਸ ਨੂੰ ਕਿਹਾ, “ਹੇ ਮਰਿਯਮ।” ਤਾਂ ਉਸ ਨੇ ਮੁੜ ਕੇ ਯਿਸ਼ੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਆਖਿਆ, “ਰਬੂਨੀ” ਜਿਸ ਦਾ ਅਰਥ ਹੈ ਗੁਰੂ।

17ਯਿਸ਼ੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ, ਕਿਉਂਕਿ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ ਹਾਂ, ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਇਹ ਦੱਸ, ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ, ਅਤੇ ਆਪਣੇ ਪਰਮੇਸ਼ਵਰ ਅਤੇ ਤੁਹਾਡੇ ਪਰਮੇਸ਼ਵਰ ਕੋਲ।”

18ਮਗਦਲਾ ਵਾਸੀ ਮਰਿਯਮ ਚੇਲਿਆਂ ਕੋਲ ਗਈ ਅਤੇ ਉਹਨਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ,” ਉਸ ਨੇ ਉਹਨਾਂ ਨੂੰ ਉਹ ਸਭ ਕੁਝ ਦੱਸਿਆ ਜੋ ਯਿਸ਼ੂ ਨੇ ਉਸ ਨੂੰ ਕਿਹਾ ਸੀ।

19ਉਸੇ ਦਿਨ, ਸ਼ਾਮ ਵੇਲੇ, ਹਫ਼ਤੇ ਦੇ ਪਹਿਲੇ ਦਿਨ, ਜਦੋਂ ਸਾਰੇ ਚੇਲੇ ਇਕੱਠੇ ਸਨ, ਉਹਨਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ, ਕਿਉਂਕਿ ਉਹ ਯਹੂਦੀਆਂ ਆਗੂਆਂ ਤੋਂ ਡਰਦੇ ਸਨ, ਤਦ ਯਿਸ਼ੂ ਉਹਨਾਂ ਦੇ ਵਿੱਚ ਆ ਕੇ ਖੜ੍ਹੇ ਹੋ ਗਏ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.