17ਯਿਸ਼ੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ, ਕਿਉਂਕਿ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ ਹਾਂ, ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਇਹ ਦੱਸ, ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ, ਅਤੇ ਆਪਣੇ ਪਰਮੇਸ਼ਵਰ ਅਤੇ ਤੁਹਾਡੇ ਪਰਮੇਸ਼ਵਰ ਕੋਲ।”
18ਮਗਦਲਾ ਵਾਸੀ ਮਰਿਯਮ ਚੇਲਿਆਂ ਕੋਲ ਗਈ ਅਤੇ ਉਹਨਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ,” ਉਸ ਨੇ ਉਹਨਾਂ ਨੂੰ ਉਹ ਸਭ ਕੁਝ ਦੱਸਿਆ ਜੋ ਯਿਸ਼ੂ ਨੇ ਉਸ ਨੂੰ ਕਿਹਾ ਸੀ।
19ਉਸੇ ਦਿਨ, ਸ਼ਾਮ ਵੇਲੇ, ਹਫ਼ਤੇ ਦੇ ਪਹਿਲੇ ਦਿਨ, ਜਦੋਂ ਸਾਰੇ ਚੇਲੇ ਇਕੱਠੇ ਸਨ, ਉਹਨਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ, ਕਿਉਂਕਿ ਉਹ ਯਹੂਦੀਆਂ ਆਗੂਆਂ ਤੋਂ ਡਰਦੇ ਸਨ, ਤਦ ਯਿਸ਼ੂ ਉਹਨਾਂ ਦੇ ਵਿੱਚ ਆ ਕੇ ਖੜ੍ਹੇ ਹੋ ਗਏ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
20ਜਦੋਂ ਯਿਸ਼ੂ ਨੇ ਇਹ ਆਖਿਆ, ਤਾਂ ਉਹਨਾਂ ਨੇ ਆਪਣਿਆਂ ਚੇਲਿਆਂ ਨੂੰ ਆਪਣੇ ਹੱਥ ਅਤੇ ਵੱਖੀ ਵਿਖਾਈ, ਤਾਂ ਪ੍ਰਭੂ ਨੂੰ ਵੇਖ ਕੇ ਚੇਲੇ ਬਹੁਤ ਖੁਸ਼ ਹੋਏ।
21ਤਦ ਯਿਸ਼ੂ ਨੇ ਫਿਰ ਉਹਨਾਂ ਨੂੰ ਦੁਬਾਰਾ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਜਿਵੇਂ ਪਿਤਾ ਨੇ ਮੈਨੂੰ ਭੇਜਿਆ, ਮੈਂ ਤੁਹਾਨੂੰ ਭੇਜ ਰਿਹਾ ਹਾਂ।”