23ਜੇ ਤੁਸੀਂ ਕਿਸੇ ਦੇ ਪਾਪ ਮਾਫ਼ ਕਰੋਗੇ, ਤਾਂ ਉਹਨਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਜੇ ਤੁਸੀਂ ਉਹਨਾਂ ਦੇ ਪਾਪ ਮਾਫ਼ ਨਾ ਕਰੋ ਤਾਂ ਉਹਨਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
24ਜਦ ਯਿਸ਼ੂ ਉਹਨਾਂ ਕੋਲ ਆਇਆ ਤਾਂ ਥੋਮਸ (ਜਿਸ ਨੂੰ ਦਿਦੂਮੁਸ ਵੀ ਕਹਿੰਦੇ ਸਨ), ਉੱਥੇ ਚੇਲਿਆਂ ਵਿੱਚ ਨਹੀਂ ਸੀ, ਥੋਮਸ ਉਹਨਾਂ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ।
25ਦੂਸਰੇ ਚੇਲਿਆਂ ਨੇ ਉਸ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ ਹੈ।” ਪਰ ਥੋਮਸ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ, ਜਦੋਂ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾ ਵਾਲੇ ਨਿਸ਼ਾਨ ਤੇ ਛੇਦ ਨਾ ਵੇਖ ਲਵਾਂ, ਅਤੇ ਆਪਣੀ ਉਂਗਲ ਉਹ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ, ਜਿੱਥੇ ਕਿੱਲ ਠੋਕੇ ਸਨ, ਅਤੇ ਆਪਣਾ ਹੱਥ ਉਸ ਦੀ ਵੱਖੀ ਵਿੱਚ ਨਾ ਪਾਵਾਂ।”
26ਅੱਠਾ ਦਿਨਾਂ ਦੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ, ਥੋਮਸ ਵੀ ਉਹਨਾਂ ਦੇ ਨਾਲ ਸੀ, ਦਰਵਾਜ਼ੇ ਬੰਦ ਸਨ ਪਰ ਯਿਸ਼ੂ ਉਹਨਾਂ ਵਿੱਚ ਫਿਰ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
27ਤਦ ਯਿਸ਼ੂ ਨੇ ਥੋਮਸ ਨੂੰ ਕਿਹਾ, “ਆਪਣੀ ਉਂਗਲ ਇਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ, ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ, ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”