29ਯਿਸ਼ੂ ਨੇ ਥੋਮਸ ਨੂੰ ਕਿਹਾ, “ਕਿਉਂਕਿ ਤੂੰ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ, ਮੁਬਾਰਕ ਉਹ ਜਿਹੜੇ ਮੈਨੂੰ ਬਿਨਾਂ ਵੇਖਿਆ ਵਿਸ਼ਵਾਸ ਕਰਦੇ ਹਨ।”
30ਯਿਸ਼ੂ ਨੇ ਹੋਰ ਵੀ ਕਈ ਚਮਤਕਾਰ ਕੀਤੇ, ਜਿਹੜੇ ਉਹਨਾਂ ਦੇ ਚੇਲਿਆਂ ਨੇ ਵੇਖੇ, ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ, ਕਿ ਯਿਸ਼ੂ ਮਸੀਹ ਹੀ ਪਰਮੇਸ਼ਵਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।