ਯੋਹਨ 21

ਯਿਸ਼ੂ ਨੇ ਦੂਸਰੀ ਵਾਰ ਉਸ ਨੂੰ ਪੁੱਛਿਆ, “ਸ਼ਿਮਓਨ ਪਤਰਸ, ਯੋਹਨ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਦੀ ਦੇਖਭਾਲ ਕਰ।”

John 21:16 (UKJV) He says to him again the second time, Simon, son of Jonas, love you me? He says unto him, Yea, Lord; you know that I love you. He says unto him, Feed my sheep.

14ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਸਰੀ ਵਾਰ ਸੀ ਜਦੋਂ ਯਿਸ਼ੂ ਚੇਲਿਆਂ ਦੇ ਸਾਹਮਣੇ ਪ੍ਰਗਟ ਹੋਏ ਸੀ।

15ਖਾਣੇ ਤੋਂ ਬਾਅਦ, ਯਿਸ਼ੂ ਨੇ ਸ਼ਿਮਓਨ ਪਤਰਸ ਨੂੰ ਪੁੱਛਿਆ, “ਯੋਹਨ ਦੇ ਪੁੱਤਰ ਸ਼ਿਮਓਨ ਪਤਰਸ, ਕੀ ਤੂੰ ਮੈਨੂੰ ਇਨ੍ਹਾਂ ਸਾਰਿਆਂ ਤੋਂ ਵੱਧ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੇ ਮੇਮਣਿਆਂ ਨੂੰ ਚਰਾ।”

16ਯਿਸ਼ੂ ਨੇ ਦੂਸਰੀ ਵਾਰ ਉਸ ਨੂੰ ਪੁੱਛਿਆ, “ਸ਼ਿਮਓਨ ਪਤਰਸ, ਯੋਹਨ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਦੀ ਦੇਖਭਾਲ ਕਰ।”

17ਯਿਸ਼ੂ ਨੇ ਤੀਜੀ ਵਾਰ ਪੁੱਛਿਆ, “ਯੋਹਨ ਦੇ ਪੁੱਤਰ ਸ਼ਿਮਓਨ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਪਤਰਸ ਇਹ ਸੁਣ ਕੇ ਦੁੱਖੀ ਹੋ ਗਿਆ ਕਿ ਯਿਸ਼ੂ ਨੇ ਉਸ ਨੂੰ ਤੀਜੀ ਵਾਰ ਪੁੱਛਿਆ, “ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਇਸ ਦੇ ਜਵਾਬ ਵਿੱਚ, ਉਸ ਨੇ ਯਿਸ਼ੂ ਨੂੰ ਕਿਹਾ, “ਹੇ ਪ੍ਰਭੂ, ਤੁਸੀਂ ਸਾਰਾ ਕੁਝ ਜਾਣਦੇ ਹੋ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਨੂੰ ਚਰਾ।

18ਮੈਂ ਤੈਨੂੰ ਸੱਚ ਦੱਸ ਰਿਹਾ ਹਾਂ: ਜਦੋਂ ਤੂੰ ਜਵਾਨ ਸੀ, ਤੂੰ ਤਿਆਰ ਹੋ ਕੇ ਆਪਣੀ ਮਰਜ਼ੀ ਅਨੁਸਾਰ ਜਿੱਥੇ ਵੀ ਜਾਣਾ ਚਾਹੁੰਦਾ ਸੀ ਉੱਥੇ ਜਾਂਦਾ ਸੀ; ਪਰ ਜਦੋਂ ਤੂੰ ਬੁੱਢਾ ਹੋਵੋਂਗੇ, ਤੂੰ ਆਪਣੇ ਹੱਥ ਅੱਗੇ ਵਧਾਵੇਗਾ ਅਤੇ ਕੋਈ ਹੋਰ ਤੈਨੂੰ ਕੱਪੜੇ ਪਹਿਨਾਵੇਗਾ ਅਤੇ ਜਿੱਥੇ ਤੂੰ ਨਹੀਂ ਜਾਣਾ ਚਾਹੁੰਦਾ ਉਹ ਤੈਨੂੰ ਉੱਥੇ ਲੈ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.