13ਮਨੁੱਖ ਦੇ ਪੁੱਤਰ ਦੇ ਇਲਾਵਾ ਹੋਰ ਕੋਈ ਸਵਰਗ ਵਿੱਚ ਨਹੀਂ ਗਿਆ ਕਿਉਂਕਿ ਉਹੀ ਪਹਿਲਾਂ ਸਵਰਗ ਤੋਂ ਉੱਤਰਿਆ ਹੈ।
14ਜਿਸ ਤਰ੍ਹਾਂ ਮੋਸ਼ੇਹ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਚੁੱਕਿਆ ਸੀ, ਉਸੇ ਪ੍ਰਕਾਰ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਵੀ ਉੱਚਾ ਚੁੱਕਿਆ ਜਾਵੇ,
15ਕਿ ਹਰ ਇੱਕ ਮਨੁੱਖ ਉਸ ਉੱਤੇ ਵਿਸ਼ਵਾਸ ਕਰੇ ਅਤੇ ਅਨੰਤ ਜੀਵਨ ਪ੍ਰਾਪਤ ਕਰੇ।
16ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਸ ਉੱਤੇ ਵਿਸ਼ਵਾਸ ਕਰੇ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।
17ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।