14ਜਿਸ ਤਰ੍ਹਾਂ ਮੋਸ਼ੇਹ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਚੁੱਕਿਆ ਸੀ, ਉਸੇ ਪ੍ਰਕਾਰ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਵੀ ਉੱਚਾ ਚੁੱਕਿਆ ਜਾਵੇ,
15ਕਿ ਹਰ ਇੱਕ ਮਨੁੱਖ ਉਸ ਉੱਤੇ ਵਿਸ਼ਵਾਸ ਕਰੇ ਅਤੇ ਅਨੰਤ ਜੀਵਨ ਪ੍ਰਾਪਤ ਕਰੇ।
16ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਸ ਉੱਤੇ ਵਿਸ਼ਵਾਸ ਕਰੇ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।
17ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।
18ਹਰ ਇੱਕ ਮਨੁੱਖ ਜੋ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਉਸ ਉੱਤੇ ਕਦੇ ਦੋਸ਼ ਨਹੀਂ ਲਗਾਇਆ ਜਾਂਦਾ; ਜੋ ਮਨੁੱਖ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਮੰਨਿਆ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ਵਰ ਦੇ ਨਾਮ ਅਤੇ ਉਸ ਦੇ ਇੱਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।