ਯੋਹਨ 3

ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।

John 3:17 (UKJV) For God sent not his Son into the world to condemn the world; but that the world through him might be saved.

15ਕਿ ਹਰ ਇੱਕ ਮਨੁੱਖ ਉਸ ਉੱਤੇ ਵਿਸ਼ਵਾਸ ਕਰੇ ਅਤੇ ਅਨੰਤ ਜੀਵਨ ਪ੍ਰਾਪਤ ਕਰੇ।

16ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਸ ਉੱਤੇ ਵਿਸ਼ਵਾਸ ਕਰੇ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।

17ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।

18ਹਰ ਇੱਕ ਮਨੁੱਖ ਜੋ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਉਸ ਉੱਤੇ ਕਦੇ ਦੋਸ਼ ਨਹੀਂ ਲਗਾਇਆ ਜਾਂਦਾ; ਜੋ ਮਨੁੱਖ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਮੰਨਿਆ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ਵਰ ਦੇ ਨਾਮ ਅਤੇ ਉਸ ਦੇ ਇੱਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

19ਉਹਨਾਂ ਦੇ ਦੋਸ਼ੀ ਠਹਿਰਨ ਦਾ ਕਾਰਨ ਇਹ ਹੈ: ਕਿ ਚਾਨਣ ਸੰਸਾਰ ਵਿੱਚ ਆਇਆ ਸੀ ਪਰ ਮਨੁੱਖਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਪਰ ਉਹਨਾਂ ਨੇ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.