ਯੋਹਨ 3

ਉਹ ਰਾਤ ਦੇ ਸਮੇਂ ਯਿਸ਼ੂ ਦੇ ਕੋਲ ਆਇਆ ਅਤੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ਵਰ ਵੱਲੋਂ ਭੇਜੇ ਹੋਏ ਇੱਕ ਗੁਰੂ ਹੋ। ਕਿਉਂਕਿ ਇਹ ਅਨੌਖੇ ਕੰਮ, ਜੋ ਤੁਸੀਂ ਕਰਦੇ ਹੋ, ਹੋਰ ਕੋਈ ਵੀ ਨਹੀਂ ਕਰ ਸਕਦਾ ਜਦੋਂ ਤੱਕ ਪਰਮੇਸ਼ਵਰ ਉਸ ਦੇ ਨਾਲ ਨਾ ਹੋਵੇ।”

John 3:2 (UKJV) The same came to Jesus by night, and said unto him, Rabbi, we know that you are a teacher come from God: for no man can do these miracles that you do, except God be with him.

1ਨਿਕੋਦੇਮਾਸ ਨਾਮ ਦਾ ਇੱਕ ਫ਼ਰੀਸੀ, ਜੋ ਯਹੂਦੀਆਂ ਦੇ ਪ੍ਰਧਾਨਾਂ ਵਿੱਚੋਂ ਇੱਕ ਸੀ,

2ਉਹ ਰਾਤ ਦੇ ਸਮੇਂ ਯਿਸ਼ੂ ਦੇ ਕੋਲ ਆਇਆ ਅਤੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ਵਰ ਵੱਲੋਂ ਭੇਜੇ ਹੋਏ ਇੱਕ ਗੁਰੂ ਹੋ। ਕਿਉਂਕਿ ਇਹ ਅਨੌਖੇ ਕੰਮ, ਜੋ ਤੁਸੀਂ ਕਰਦੇ ਹੋ, ਹੋਰ ਕੋਈ ਵੀ ਨਹੀਂ ਕਰ ਸਕਦਾ ਜਦੋਂ ਤੱਕ ਪਰਮੇਸ਼ਵਰ ਉਸ ਦੇ ਨਾਲ ਨਾ ਹੋਵੇ।”

3ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।”

4ਨਿਕੋਦੇਮਾਸ ਨੇ ਯਿਸ਼ੂ ਨੂੰ ਪੁੱਛਿਆ, “ਜੇ ਕੋਈ ਵਿਅਕਤੀ ਪਹਿਲਾਂ ਤੋਂ ਹੀ ਬਜ਼ੁਰਗ ਹੋਵੇ ਤਾਂ ਦੁਬਾਰਾ ਜਨਮ ਕਿਵੇਂ ਲੈ ਸਕਦਾ ਹੈ, ਕੀ ਉਹ ਨਵਾਂ ਜਨਮ ਲੈਣ ਲਈ ਫੇਰ ਆਪਣੀ ਮਾਤਾ ਦੀ ਕੁੱਖ ਵਿੱਚ ਪਰਵੇਸ਼ ਕਰੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.