ਯੋਹਨ 3

ਲਾੜੀ ਲਾੜੇ ਦੀ ਹੁੰਦੀ ਹੈ। ਪਰ ਲਾੜੇ ਦੇ ਨਾਲ ਉਸ ਦੇ ਮਿੱਤਰ ਉਸ ਦਾ ਸ਼ਬਦ ਸੁਣ ਕੇ ਬਹੁਤ ਅਨੰਦ ਹੁੰਦੇ ਹਨ। ਅਤੇ ਮੇਰਾ ਇਹ ਅਨੰਦ ਹੁਣ ਪੂਰਾ ਹੋ ਗਿਆ ਹੈ।

John 3:29 (UKJV) He that has the bride is the bridegroom: but the friend of the bridegroom, which stands and hears him, rejoices greatly because of the bridegroom's voice: this my joy therefore is fulfilled.

27ਯੋਹਨ ਨੇ ਉੱਤਰ ਦਿੱਤਾ, “ਕੋਈ ਵੀ ਵਿਅਕਤੀ ਕੇਵਲ ਉਹੀ ਪ੍ਰਾਪਤ ਕਰ ਸਕਦਾ ਹੈ ਜੋ ਉਸ ਨੂੰ ਸਵਰਗ ਵਿੱਚੋਂ ਦਿੱਤਾ ਜਾਵੇ।

28ਤੁਸੀਂ ਆਪ ਮੇਰੇ ਗਵਾਹ ਹੋ ਕਿ ਮੈਂ ਕਿਹਾ ਸੀ, ‘ਮੈਂ ਮਸੀਹ ਨਹੀਂ ਪਰ ਮੈਂ ਮਸੀਹ ਦੇ ਅੱਗੇ ਘੱਲਿਆ ਗਿਆ ਹਾਂ।’

29ਲਾੜੀ ਲਾੜੇ ਦੀ ਹੁੰਦੀ ਹੈ। ਪਰ ਲਾੜੇ ਦੇ ਨਾਲ ਉਸ ਦੇ ਮਿੱਤਰ ਉਸ ਦਾ ਸ਼ਬਦ ਸੁਣ ਕੇ ਬਹੁਤ ਅਨੰਦ ਹੁੰਦੇ ਹਨ। ਅਤੇ ਮੇਰਾ ਇਹ ਅਨੰਦ ਹੁਣ ਪੂਰਾ ਹੋ ਗਿਆ ਹੈ।

30ਇਹ ਜ਼ਰੂਰੀ ਹੈ ਕਿ ਉਹ ਵੱਧਦੇ ਜਾਣ ਅਤੇ ਮੈਂ ਘੱਟਦਾ ਜਾਵਾਂ।”

31ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਜੋ ਧਰਤੀ ਤੋਂ ਹੈ, ਉਹ ਧਰਤੀ ਦਾ ਹੀ ਹੈ ਅਤੇ ਧਰਤੀ ਦੀਆਂ ਹੀ ਗੱਲਾਂ ਕਰਦਾ ਹੈ। ਯਿਸ਼ੂ ਜੋ ਸਵਰਗ ਤੋਂ ਆਏ ਹਨ, ਉਹ ਸਭ ਤੋਂ ਮਹਾਨ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.