29ਲਾੜੀ ਲਾੜੇ ਦੀ ਹੁੰਦੀ ਹੈ। ਪਰ ਲਾੜੇ ਦੇ ਨਾਲ ਉਸ ਦੇ ਮਿੱਤਰ ਉਸ ਦਾ ਸ਼ਬਦ ਸੁਣ ਕੇ ਬਹੁਤ ਅਨੰਦ ਹੁੰਦੇ ਹਨ। ਅਤੇ ਮੇਰਾ ਇਹ ਅਨੰਦ ਹੁਣ ਪੂਰਾ ਹੋ ਗਿਆ ਹੈ।
30ਇਹ ਜ਼ਰੂਰੀ ਹੈ ਕਿ ਉਹ ਵੱਧਦੇ ਜਾਣ ਅਤੇ ਮੈਂ ਘੱਟਦਾ ਜਾਵਾਂ।”
31ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਜੋ ਧਰਤੀ ਤੋਂ ਹੈ, ਉਹ ਧਰਤੀ ਦਾ ਹੀ ਹੈ ਅਤੇ ਧਰਤੀ ਦੀਆਂ ਹੀ ਗੱਲਾਂ ਕਰਦਾ ਹੈ। ਯਿਸ਼ੂ ਜੋ ਸਵਰਗ ਤੋਂ ਆਏ ਹਨ, ਉਹ ਸਭ ਤੋਂ ਮਹਾਨ ਹਨ।
32ਯਿਸ਼ੂ ਉਹਨਾਂ ਗੱਲਾਂ ਬਾਰੇ ਦੱਸਦੇ ਹਨ ਜੋ ਉਹਨਾਂ ਨੇ ਵੇਖੀਆਂ ਅਤੇ ਸੁਣੀਆਂ ਹਨ। ਫਿਰ ਵੀ ਕੋਈ ਉਹਨਾਂ ਦੀ ਗਵਾਹੀ ਉੱਤੇ ਵਿਸ਼ਵਾਸ ਨਹੀਂ ਕਰਦਾ।
33ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਉੱਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚ ਕਹਿੰਦਾ ਹੈ।