ਯੋਹਨ 3

ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਉੱਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚ ਕਹਿੰਦਾ ਹੈ।

John 3:33 (UKJV) He that has received his testimony has set to his seal that God is true.

31ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਜੋ ਧਰਤੀ ਤੋਂ ਹੈ, ਉਹ ਧਰਤੀ ਦਾ ਹੀ ਹੈ ਅਤੇ ਧਰਤੀ ਦੀਆਂ ਹੀ ਗੱਲਾਂ ਕਰਦਾ ਹੈ। ਯਿਸ਼ੂ ਜੋ ਸਵਰਗ ਤੋਂ ਆਏ ਹਨ, ਉਹ ਸਭ ਤੋਂ ਮਹਾਨ ਹਨ।

32ਯਿਸ਼ੂ ਉਹਨਾਂ ਗੱਲਾਂ ਬਾਰੇ ਦੱਸਦੇ ਹਨ ਜੋ ਉਹਨਾਂ ਨੇ ਵੇਖੀਆਂ ਅਤੇ ਸੁਣੀਆਂ ਹਨ। ਫਿਰ ਵੀ ਕੋਈ ਉਹਨਾਂ ਦੀ ਗਵਾਹੀ ਉੱਤੇ ਵਿਸ਼ਵਾਸ ਨਹੀਂ ਕਰਦਾ।

33ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਉੱਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚ ਕਹਿੰਦਾ ਹੈ।

34ਕਿਉਂਕਿ ਜੋ ਪਰਮੇਸ਼ਵਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ਵਰ ਦੇ ਬਚਨਾਂ ਦਾ ਪ੍ਰਚਾਰ ਕਰਦੇ ਹਨ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਭਰਪੂਰੀ ਦਾ ਪਵਿੱਤਰ ਆਤਮਾ ਦਿੰਦੇ ਹਨ।

35ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਾਰਾ ਅਧਿਕਾਰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.