ਯੋਹਨ 3

ਕਿਉਂਕਿ ਜੋ ਪਰਮੇਸ਼ਵਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ਵਰ ਦੇ ਬਚਨਾਂ ਦਾ ਪ੍ਰਚਾਰ ਕਰਦੇ ਹਨ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਭਰਪੂਰੀ ਦਾ ਪਵਿੱਤਰ ਆਤਮਾ ਦਿੰਦੇ ਹਨ।

John 3:34 (UKJV) For he whom God has sent speaks the words of God: for God gives not the Spirit by measure unto him.

32ਯਿਸ਼ੂ ਉਹਨਾਂ ਗੱਲਾਂ ਬਾਰੇ ਦੱਸਦੇ ਹਨ ਜੋ ਉਹਨਾਂ ਨੇ ਵੇਖੀਆਂ ਅਤੇ ਸੁਣੀਆਂ ਹਨ। ਫਿਰ ਵੀ ਕੋਈ ਉਹਨਾਂ ਦੀ ਗਵਾਹੀ ਉੱਤੇ ਵਿਸ਼ਵਾਸ ਨਹੀਂ ਕਰਦਾ।

33ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਉੱਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚ ਕਹਿੰਦਾ ਹੈ।

34ਕਿਉਂਕਿ ਜੋ ਪਰਮੇਸ਼ਵਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ਵਰ ਦੇ ਬਚਨਾਂ ਦਾ ਪ੍ਰਚਾਰ ਕਰਦੇ ਹਨ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਭਰਪੂਰੀ ਦਾ ਪਵਿੱਤਰ ਆਤਮਾ ਦਿੰਦੇ ਹਨ।

35ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਾਰਾ ਅਧਿਕਾਰ ਦਿੱਤਾ ਹੈ।

36ਉਹ ਜੋ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸੇ ਦਾ ਹੈ ਪਰ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਅਨੰਤ ਜੀਵਨ ਨਹੀਂ ਹੈ ਪਰ ਪਰਮੇਸ਼ਵਰ ਦਾ ਕ੍ਰੋਧ ਉਸ ਉੱਤੇ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.