33ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਉੱਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚ ਕਹਿੰਦਾ ਹੈ।
34ਕਿਉਂਕਿ ਜੋ ਪਰਮੇਸ਼ਵਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ਵਰ ਦੇ ਬਚਨਾਂ ਦਾ ਪ੍ਰਚਾਰ ਕਰਦੇ ਹਨ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਭਰਪੂਰੀ ਦਾ ਪਵਿੱਤਰ ਆਤਮਾ ਦਿੰਦੇ ਹਨ।
35ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਾਰਾ ਅਧਿਕਾਰ ਦਿੱਤਾ ਹੈ।
36ਉਹ ਜੋ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸੇ ਦਾ ਹੈ ਪਰ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਅਨੰਤ ਜੀਵਨ ਨਹੀਂ ਹੈ ਪਰ ਪਰਮੇਸ਼ਵਰ ਦਾ ਕ੍ਰੋਧ ਉਸ ਉੱਤੇ ਹੋਵੇਗਾ।