ਯੋਹਨ 3

ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ।

John 3:5 (UKJV) Jesus answered, Verily, verily, I say unto you, Except a man be born of water and of the Spirit, he cannot enter into the kingdom of God.

3ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।”

4ਨਿਕੋਦੇਮਾਸ ਨੇ ਯਿਸ਼ੂ ਨੂੰ ਪੁੱਛਿਆ, “ਜੇ ਕੋਈ ਵਿਅਕਤੀ ਪਹਿਲਾਂ ਤੋਂ ਹੀ ਬਜ਼ੁਰਗ ਹੋਵੇ ਤਾਂ ਦੁਬਾਰਾ ਜਨਮ ਕਿਵੇਂ ਲੈ ਸਕਦਾ ਹੈ, ਕੀ ਉਹ ਨਵਾਂ ਜਨਮ ਲੈਣ ਲਈ ਫੇਰ ਆਪਣੀ ਮਾਤਾ ਦੀ ਕੁੱਖ ਵਿੱਚ ਪਰਵੇਸ਼ ਕਰੇ?”

5ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ।

6ਕਿਉਂਕਿ ਜੋ ਕੋਈ ਸਰੀਰ ਤੋਂ ਪੈਦਾ ਹੁੰਦਾ ਹੈ ਉਹ ਸਰੀਰਕ ਹੈ ਅਤੇ ਜੋ ਆਤਮਾ ਤੋਂ ਪੈਦਾ ਹੁੰਦਾ ਹੈ ਉਹ ਆਤਮਿਕ ਹੈ।

7ਇਸ ਗੱਲ ਤੋਂ ਹੈਰਾਨ ਨਹੀਂ ਹੋਣਾ ਚਾਹੀਦਾ ਕਿ ਮੈਂ ਤੈਨੂੰ ਇਹ ਕਿਹਾ, ਕਿ ਤੈਨੂੰ ‘ਨਵਾਂ ਜਨਮ,’ ਲੈਣਾ ਜ਼ਰੂਰੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.