ਯੋਹਨ 3

ਜਿਸ ਤਰ੍ਹਾਂ ਹਵਾ ਜਿਸ ਪਾਸੇ ਵੱਲ ਚਾਹੁੰਦੀ ਹੈ, ਉਸ ਵੱਲ ਵਗਦੀ ਹੈ। ਤੁਸੀਂ ਹਵਾ ਦੀ ਆਵਾਜ਼ ਤਾਂ ਸੁਣਦੇ ਹੋ ਪਰ ਇਹ ਨਹੀਂ ਦੱਸ ਸਕਦੇ ਕਿ ਉਹ ਕਿਸ ਪਾਸੇ ਵੱਲੋਂ ਆਉਂਦੀ ਅਤੇ ਕਿਸ ਪਾਸੇ ਨੂੰ ਜਾਂਦੀ ਹੈ। ਆਤਮਾ ਤੋਂ ਪੈਦਾ ਹੋਇਆ ਮਨੁੱਖ ਵੀ ਅਜਿਹਾ ਹੀ ਹੈ।”

John 3:8 (UKJV) The wind blows where it decides, and you hear the sound thereof, but can not tell whence it comes, and where it goes: so is every one that is born of the Spirit.

6ਕਿਉਂਕਿ ਜੋ ਕੋਈ ਸਰੀਰ ਤੋਂ ਪੈਦਾ ਹੁੰਦਾ ਹੈ ਉਹ ਸਰੀਰਕ ਹੈ ਅਤੇ ਜੋ ਆਤਮਾ ਤੋਂ ਪੈਦਾ ਹੁੰਦਾ ਹੈ ਉਹ ਆਤਮਿਕ ਹੈ।

7ਇਸ ਗੱਲ ਤੋਂ ਹੈਰਾਨ ਨਹੀਂ ਹੋਣਾ ਚਾਹੀਦਾ ਕਿ ਮੈਂ ਤੈਨੂੰ ਇਹ ਕਿਹਾ, ਕਿ ਤੈਨੂੰ ‘ਨਵਾਂ ਜਨਮ,’ ਲੈਣਾ ਜ਼ਰੂਰੀ ਹੈ।

8ਜਿਸ ਤਰ੍ਹਾਂ ਹਵਾ ਜਿਸ ਪਾਸੇ ਵੱਲ ਚਾਹੁੰਦੀ ਹੈ, ਉਸ ਵੱਲ ਵਗਦੀ ਹੈ। ਤੁਸੀਂ ਹਵਾ ਦੀ ਆਵਾਜ਼ ਤਾਂ ਸੁਣਦੇ ਹੋ ਪਰ ਇਹ ਨਹੀਂ ਦੱਸ ਸਕਦੇ ਕਿ ਉਹ ਕਿਸ ਪਾਸੇ ਵੱਲੋਂ ਆਉਂਦੀ ਅਤੇ ਕਿਸ ਪਾਸੇ ਨੂੰ ਜਾਂਦੀ ਹੈ। ਆਤਮਾ ਤੋਂ ਪੈਦਾ ਹੋਇਆ ਮਨੁੱਖ ਵੀ ਅਜਿਹਾ ਹੀ ਹੈ।”

9ਨਿਕੋਦੇਮਾਸ ਨੇ ਪੁੱਛਿਆ, “ਇਹ ਸਭ ਕਿਵੇਂ ਹੋ ਸਕਦਾ ਹੈ?”

10ਯਿਸ਼ੂ ਨੇ ਜਵਾਬ ਦਿੱਤਾ, “ਤੂੰ ਇਸਰਾਏਲ ਦਾ ਇੱਕ ਗੁਰੂ ਹੋ ਕੇ ਵੀ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਦਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.