10ਯਿਸ਼ੂ ਨੇ ਉਸ ਔਰਤ ਨੂੰ ਆਖਿਆ, “ਜੇ ਤੂੰ ਪਰਮੇਸ਼ਵਰ ਦੇ ਵਰਦਾਨ ਨੂੰ ਜਾਣਦੀ ਅਤੇ ਇਹ ਵੀ ਜਾਣਦੀ ਕਿ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ, ਉਹ ਕੌਣ ਹੈ ਤਾਂ ਤੂੰ ਉਸ ਕੋਲੋਂ ਪਾਣੀ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”
11ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਤੁਹਾਡੇ ਕੋਲ ਕੋਈ ਬਰਤਨ ਵੀ ਨਹੀਂ ਅਤੇ ਖੂਹ ਬਹੁਤ ਡੂੰਘਾ ਹੈ। ਤੁਸੀਂ ਜੀਵਨ ਦਾ ਜਲ ਕਿੱਥੋਂ ਲਿਆਓਗੇ?
12ਕਿ ਤੁਸੀਂ ਸਾਡੇ ਪਿਤਾ ਯਾਕੋਬ ਨਾਲੋਂ ਵੀ ਮਹਾਨ ਹੋ ਜਿਨ੍ਹਾਂ ਨੇ ਸਾਨੂੰ ਇਹ ਖੂਹ ਦਿੱਤਾ ਹੈ? ਉਸ ਨੇ ਆਪ ਅਤੇ ਉਸ ਦੇ ਪੁੱਤਰਾਂ ਤੇ ਡੰਗਰਾਂ ਨੇ ਵੀ ਇਸ ਤੋਂ ਪਾਣੀ ਪੀਤਾ ਸੀ।”
13ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਕੋਈ ਵੀ ਇਸ ਖੂਹ ਦਾ ਪਾਣੀ ਪੀਵੇਗਾ ਉਹ ਦੁਬਾਰਾ ਪਿਆਸਾ ਹੋਵੇਗਾ।
14ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦਿੰਦਾ ਹਾਂ ਉਹ ਕਦੇ ਪਿਆਸਾ ਨਹੀਂ ਹੋਵੇਗਾ ਅਤੇ ਉਹ ਪਾਣੀ ਜੋ ਮੈਂ ਦਿੰਦਾ ਹਾਂ ਉਸ ਦੇ ਅੰਦਰ ਅਨੰਤ ਕਾਲ ਦੇ ਜੀਵਨ ਤੱਕ ਪਾਣੀ ਦਾ ਚਸ਼ਮਾ ਬਣ ਜਾਵੇਗਾ।”