18ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਹੁਣ ਉਹ ਆਦਮੀ ਜਿਸ ਨਾਲ ਤੂੰ ਰਹਿ ਰਹੀ ਹੈ ਉਹ ਵੀ ਤੇਰਾ ਪਤੀ ਨਹੀਂ ਹੈ। ਜੋ ਤੂੰ ਹੁਣੇ ਕਿਹਾ ਹੈ ਬਿਲਕੁਲ ਸਹੀ ਹੈ।
19ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20ਸਾਡੇ ਪਿਉ-ਦਾਦੇ ਇਸ ਪਹਾੜ ਉੱਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਜਿਸ ਸਥਾਨ ਤੇ ਅਰਾਧਨਾ ਕਰਨੀ ਚਾਹੀਦੀ ਹੈ ਉਹ ਯੇਰੂਸ਼ਲੇਮ ਹੈ।”
21ਯਿਸ਼ੂ ਨੇ ਜਵਾਬ ਦਿੱਤਾ, “ਹੇ ਔਰਤ, ਮੇਰੇ ਤੇ ਵਿਸ਼ਵਾਸ ਕਰ, ਉਹ ਸਮਾਂ ਆ ਰਿਹਾ ਹੈ ਜਦੋਂ ਤੁਸੀਂ ਪਿਤਾ ਪਰਮੇਸ਼ਵਰ ਦੀ ਬੰਦਗੀ ਨਾ ਇਸ ਪਹਾੜ ਤੇ ਨਾ ਹੀ ਯੇਰੂਸ਼ਲੇਮ ਵਿੱਚ ਕਰੋਗੇ।
22ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜਿਸ ਨੂੰ ਤੁਸੀਂ ਨਹੀਂ ਜਾਣਦੇ; ਅਸੀਂ ਉਸ ਦੀ ਬੰਦਗੀ ਕਰਦੇ ਹਾਂ ਜਿਸ ਨੂੰ ਅਸੀਂ ਜਾਣਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਵੱਲੋਂ ਹੈ।