23ਉਹ ਸਮਾਂ ਆ ਰਿਹਾ ਹੈ ਅਤੇ ਸਗੋਂ ਆ ਚੁੱਕਾ ਹੈ ਜਦੋਂ ਸੱਚੇ ਭਗਤ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਕਿਉਂਕਿ ਪਰਮੇਸ਼ਵਰ ਅਜਿਹੇ ਅਰਾਧਕਾਂ ਨੂੰ ਭਾਲਦਾ ਹੈ।
24ਪਰਮੇਸ਼ਵਰ ਆਤਮਾ ਹੈ, ਅਤੇ ਉਸ ਦੇ ਭਗਤਾਂ ਨੂੰ ਆਤਮਾ ਅਤੇ ਸੱਚਾਈ ਵਿੱਚ ਬੰਦਗੀ ਕਰਨੀ ਚਾਹੀਦੀ ਹੈ।”
25ਉਸ ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹਾ (ਜਿਸ ਨੂੰ ਮਸੀਹ ਕਹਿੰਦੇ ਹਨ) ਆ ਰਿਹਾ ਹੈ। ਜਦੋਂ ਉਹ ਆਉਣਗੇ, ਉਹ ਸਾਨੂੰ ਸਭ ਕੁਝ ਦੱਸ ਦੇਣਗੇ।”
26ਤਦ ਯਿਸ਼ੂ ਨੇ ਕਿਹਾ, “ਮੈਂ ਉਹੀ ਹਾਂ ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮੈਂ ਮਸੀਹ ਹਾਂ।”
27ਤਦ ਯਿਸ਼ੂ ਦੇ ਚੇਲੇ ਵਾਪਸ ਆਏ ਅਤੇ ਉਸ ਨੂੰ ਔਰਤ ਨਾਲ ਗੱਲ ਕਰਦਿਆਂ ਵੇਖ ਕੇ ਹੈਰਾਨ ਹੋਏ। ਫਿਰ ਵੀ ਕਿਸੇ ਨੇ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਕੀਤੀ ਕਿ ਉਹ ਔਰਤ ਨਾਲ ਕਿਉਂ ਗੱਲ ਕਰ ਰਿਹਾ ਸੀ ਜਾਂ ਉਹ ਔਰਤ ਤੋਂ ਕੀ ਜਾਣਨਾ ਚਾਹੁੰਦਾ ਸੀ।