27ਤਦ ਯਿਸ਼ੂ ਦੇ ਚੇਲੇ ਵਾਪਸ ਆਏ ਅਤੇ ਉਸ ਨੂੰ ਔਰਤ ਨਾਲ ਗੱਲ ਕਰਦਿਆਂ ਵੇਖ ਕੇ ਹੈਰਾਨ ਹੋਏ। ਫਿਰ ਵੀ ਕਿਸੇ ਨੇ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਕੀਤੀ ਕਿ ਉਹ ਔਰਤ ਨਾਲ ਕਿਉਂ ਗੱਲ ਕਰ ਰਿਹਾ ਸੀ ਜਾਂ ਉਹ ਔਰਤ ਤੋਂ ਕੀ ਜਾਣਨਾ ਚਾਹੁੰਦਾ ਸੀ।
28ਪਰ ਉਹ ਔਰਤ ਆਪਣੇ ਘੜੇ ਨੂੰ ਛੱਡ ਕੇ ਵਾਪਸ ਸ਼ਹਿਰ ਵੱਲ ਗਈ ਅਤੇ ਲੋਕਾਂ ਨੂੰ ਕਿਹਾ,
29“ਆਓ, ਇੱਕ ਆਦਮੀ ਨੂੰ ਵੇਖੋ ਜਿਸ ਨੇ ਮੈਨੂੰ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ। ਕਿਤੇ ਉਹ ਮਸੀਹ ਤਾਂ ਨਹੀਂ?”
30ਤਦ ਲੋਕ ਸ਼ਹਿਰ ਵਿੱਚੋਂ ਬਾਹਰ ਆ ਗਏ ਅਤੇ ਯਿਸ਼ੂ ਵੱਲ ਚੱਲ ਪਏ।
31ਇਸੇ ਦੌਰਾਨ ਉਸ ਦੇ ਚੇਲਿਆਂ ਨੇ ਉਸ ਨੂੰ ਬੇਨਤੀ ਕੀਤੀ, “ਰੱਬੀ ਕੁਝ ਖਾ ਲਓ।”