34ਯਿਸ਼ੂ ਨੇ ਕਿਹਾ, “ਮੇਰਾ ਭੋਜਨ ਪਰਮੇਸ਼ਵਰ ਦੀ ਇੱਛਾ ਪੂਰੀ ਕਰਨਾ ਹੈ ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35ਕੀ ਤੁਸੀਂ ਇਸ ਤਰ੍ਹਾਂ ਨਹੀਂ ਆਖਦੇ, ‘ਫ਼ਸਲ ਹੋਣ ਤੱਕ ਅਜੇ ਚਾਰ ਮਹੀਨੇ ਹੋਰ ਹਨ,’ ਮੈਂ ਤੁਹਾਨੂੰ ਕਹਿੰਦਾ ਹਾਂ ਆਪਣੀਆਂ ਅੱਖਾਂ ਖੋਲ੍ਹੋ ਅਤੇ ਵੇਖੋ! ਉਹ ਖੇਤ ਫ਼ਸਲ ਲਈ ਪੱਕ ਗਏ ਹਨ।
36ਹੁਣ ਉਹ ਜਿਹੜਾ ਫਸਲ ਵੱਢਦਾ ਹੈ ਉਹ ਆਪਣੀ ਮਜ਼ਦੂਰੀ ਲੈਂਦਾ ਹੈ ਅਤੇ ਅਨੰਤ ਜੀਵਨ ਲਈ ਫਸਲ ਇਕੱਠੀ ਕਰਦਾ ਹੈ ਤਾਂ ਜੋ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਇਕੱਠੇ ਖੁਸ਼ ਹੋ ਸਕਣ।
37ਇਸ ਕਾਰਣ ਇਹ ਕਹਾਵਤ ਸੱਚ ਹੈ ਕਿ ਇੱਕ ਬੀਜਦਾ ਹੈ ਅਤੇ ਦੂਜਾ ਵੱਢਦਾ ਹੈ।
38ਮੈਂ ਤੁਹਾਨੂੰ ਉਹ ਫ਼ਸਲ ਵੱਢਣ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ ਹੈ। ਹੋਰਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਅਤੇ ਤੁਸੀਂ ਉਹਨਾਂ ਦੀ ਮਿਹਨਤ ਦਾ ਲਾਭ ਪ੍ਰਾਪਤ ਕਰ ਰਹੇ ਹੋ।”