ਯੋਹਨ 4

ਮੈਂ ਤੁਹਾਨੂੰ ਉਹ ਫ਼ਸਲ ਵੱਢਣ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ ਹੈ। ਹੋਰਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਅਤੇ ਤੁਸੀਂ ਉਹਨਾਂ ਦੀ ਮਿਹਨਤ ਦਾ ਲਾਭ ਪ੍ਰਾਪਤ ਕਰ ਰਹੇ ਹੋ।”

John 4:38 (UKJV) I sent you to reap that whereon all of you bestowed no labour: other men laboured, and all of you are entered into their labours.

36ਹੁਣ ਉਹ ਜਿਹੜਾ ਫਸਲ ਵੱਢਦਾ ਹੈ ਉਹ ਆਪਣੀ ਮਜ਼ਦੂਰੀ ਲੈਂਦਾ ਹੈ ਅਤੇ ਅਨੰਤ ਜੀਵਨ ਲਈ ਫਸਲ ਇਕੱਠੀ ਕਰਦਾ ਹੈ ਤਾਂ ਜੋ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਇਕੱਠੇ ਖੁਸ਼ ਹੋ ਸਕਣ।

37ਇਸ ਕਾਰਣ ਇਹ ਕਹਾਵਤ ਸੱਚ ਹੈ ਕਿ ਇੱਕ ਬੀਜਦਾ ਹੈ ਅਤੇ ਦੂਜਾ ਵੱਢਦਾ ਹੈ।

38ਮੈਂ ਤੁਹਾਨੂੰ ਉਹ ਫ਼ਸਲ ਵੱਢਣ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ ਹੈ। ਹੋਰਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਅਤੇ ਤੁਸੀਂ ਉਹਨਾਂ ਦੀ ਮਿਹਨਤ ਦਾ ਲਾਭ ਪ੍ਰਾਪਤ ਕਰ ਰਹੇ ਹੋ।”

39ਉਸ ਸ਼ਹਿਰ ਦੇ ਬਹੁਤ ਸਾਰੇ ਸਾਮਰਿਯਾ ਵਾਸੀਆਂ ਨੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਉਸ ਔਰਤ ਨੇ ਇਹ ਗਵਾਹੀ ਦਿੱਤੀ, “ਯਿਸ਼ੂ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ।”

40ਜਦੋਂ ਸਾਮਰਿਯਾ ਵਾਸੀ ਯਿਸ਼ੂ ਕੋਲ ਆਏ, ਉਹਨਾਂ ਨੇ ਯਿਸ਼ੂ ਦੇ ਅੱਗੇ ਬੇਨਤੀ ਕੀਤੀ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਯਿਸ਼ੂ ਉੱਥੇ ਦੋ ਦਿਨ ਠਹਿਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.