39ਉਸ ਸ਼ਹਿਰ ਦੇ ਬਹੁਤ ਸਾਰੇ ਸਾਮਰਿਯਾ ਵਾਸੀਆਂ ਨੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਉਸ ਔਰਤ ਨੇ ਇਹ ਗਵਾਹੀ ਦਿੱਤੀ, “ਯਿਸ਼ੂ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ।”
40ਜਦੋਂ ਸਾਮਰਿਯਾ ਵਾਸੀ ਯਿਸ਼ੂ ਕੋਲ ਆਏ, ਉਹਨਾਂ ਨੇ ਯਿਸ਼ੂ ਦੇ ਅੱਗੇ ਬੇਨਤੀ ਕੀਤੀ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਯਿਸ਼ੂ ਉੱਥੇ ਦੋ ਦਿਨ ਠਹਿਰੇ।
41ਬਹੁਤ ਸਾਰੇ ਹੋਰ ਸਾਮਰੀ ਲੋਕਾਂ ਨੇ ਯਿਸ਼ੂ ਦੇ ਸ਼ਬਦਾਂ ਨੂੰ ਸੁਣ ਕੇ ਵਿਸ਼ਵਾਸ ਕੀਤਾ।
42ਉਹਨਾਂ ਲੋਕਾਂ ਨੇ ਉਸ ਔਰਤ ਨੂੰ ਕਿਹਾ, “ਅਸੀਂ ਹੁਣ ਸਿਰਫ ਤੇਰੇ ਕਹਿਣ ਦੇ ਕਾਰਨ ਵਿਸ਼ਵਾਸ ਨਹੀਂ ਕਰਦੇ; ਹੁਣ ਅਸੀਂ ਆਪ ਉਹ ਨੂੰ ਸੁਣਿਆ ਹੈ, ਅਤੇ ਅਸੀਂ ਜਾਣ ਗਏ ਹਾਂ ਕਿ ਇਹ ਮਨੁੱਖ ਸੱਚ-ਮੁੱਚ ਹੀ ਸੰਸਾਰ ਦਾ ਮੁਕਤੀਦਾਤਾ ਹੈ।”
43ਦੋ ਦਿਨਾਂ ਬਾਅਦ ਯਿਸ਼ੂ ਗਲੀਲ ਨੂੰ ਚਲੇ ਗਏ।