41ਬਹੁਤ ਸਾਰੇ ਹੋਰ ਸਾਮਰੀ ਲੋਕਾਂ ਨੇ ਯਿਸ਼ੂ ਦੇ ਸ਼ਬਦਾਂ ਨੂੰ ਸੁਣ ਕੇ ਵਿਸ਼ਵਾਸ ਕੀਤਾ।
42ਉਹਨਾਂ ਲੋਕਾਂ ਨੇ ਉਸ ਔਰਤ ਨੂੰ ਕਿਹਾ, “ਅਸੀਂ ਹੁਣ ਸਿਰਫ ਤੇਰੇ ਕਹਿਣ ਦੇ ਕਾਰਨ ਵਿਸ਼ਵਾਸ ਨਹੀਂ ਕਰਦੇ; ਹੁਣ ਅਸੀਂ ਆਪ ਉਹ ਨੂੰ ਸੁਣਿਆ ਹੈ, ਅਤੇ ਅਸੀਂ ਜਾਣ ਗਏ ਹਾਂ ਕਿ ਇਹ ਮਨੁੱਖ ਸੱਚ-ਮੁੱਚ ਹੀ ਸੰਸਾਰ ਦਾ ਮੁਕਤੀਦਾਤਾ ਹੈ।”
43ਦੋ ਦਿਨਾਂ ਬਾਅਦ ਯਿਸ਼ੂ ਗਲੀਲ ਨੂੰ ਚਲੇ ਗਏ।
44(ਪਹਿਲਾਂ ਯਿਸ਼ੂ ਇਹ ਕਹਿ ਚੁੱਕਿਆ ਸੀ ਕਿ ਕਿਸੇ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)
45ਜਦੋਂ ਉਹ ਗਲੀਲ ਵਿੱਚ ਪਹੁੰਚੇ, ਤਾਂ ਗਲੀਲ ਵਾਸੀਆਂ ਨੇ ਉਸ ਦਾ ਸਵਾਗਤ ਕੀਤਾ। ਕਿਉਂਕਿ ਉਹਨਾਂ ਨੇ ਉਹ ਸਭ ਕੁਝ ਵੇਖਿਆ ਜੋ ਯਿਸ਼ੂ ਨੇ ਯੇਰੂਸ਼ਲੇਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤਾ ਸੀ, ਕਿਉਂਕਿ ਉਹ ਵੀ ਉੱਥੇ ਗਏ ਹੋਏ ਸਨ।