44(ਪਹਿਲਾਂ ਯਿਸ਼ੂ ਇਹ ਕਹਿ ਚੁੱਕਿਆ ਸੀ ਕਿ ਕਿਸੇ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)
45ਜਦੋਂ ਉਹ ਗਲੀਲ ਵਿੱਚ ਪਹੁੰਚੇ, ਤਾਂ ਗਲੀਲ ਵਾਸੀਆਂ ਨੇ ਉਸ ਦਾ ਸਵਾਗਤ ਕੀਤਾ। ਕਿਉਂਕਿ ਉਹਨਾਂ ਨੇ ਉਹ ਸਭ ਕੁਝ ਵੇਖਿਆ ਜੋ ਯਿਸ਼ੂ ਨੇ ਯੇਰੂਸ਼ਲੇਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤਾ ਸੀ, ਕਿਉਂਕਿ ਉਹ ਵੀ ਉੱਥੇ ਗਏ ਹੋਏ ਸਨ।
46ਯਿਸ਼ੂ ਫੇਰ ਗਲੀਲ ਦੇ ਕਾਨਾ ਨਗਰ ਨੂੰ ਗਏ, ਜਿੱਥੇ ਉਹ ਨੇ ਪਾਣੀ ਨੂੰ ਦਾਖਰਸ ਵਿੱਚ ਬਦਲ ਦਿੱਤਾ ਸੀ। ਉੱਥੇ ਇੱਕ ਸਰਕਾਰੀ ਅਫ਼ਸਰ ਸੀ ਜਿਸ ਦਾ ਪੁੱਤਰ ਕਫ਼ਰਨਹੂਮ ਵਿੱਚ ਬਿਮਾਰ ਸੀ।
47ਜਦੋਂ ਇਸ ਆਦਮੀ ਨੇ ਸੁਣਿਆ ਕਿ ਯਿਸ਼ੂ ਯਹੂਦਿਯਾ ਤੋਂ ਗਲੀਲ ਆਏ ਹਨ ਤਾਂ ਉਹ ਯਿਸ਼ੂ ਕੋਲ ਗਿਆ ਅਤੇ ਉਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਆਉਣ ਅਤੇ ਉਹ ਦੇ ਪੁੱਤਰ ਨੂੰ ਚੰਗਾ ਕਰ ਦੇਣ, ਉਸ ਦਾ ਪੁੱਤਰ ਮਰਨ ਵਾਲਾ ਸੀ।
48ਯਿਸ਼ੂ ਨੇ ਉਸ ਨੂੰ ਕਿਹਾ, “ਜਦੋਂ ਤੱਕ ਤੁਸੀਂ ਲੋਕ ਚਿੰਨ੍ਹ ਅਤੇ ਚਮਤਕਾਰ ਨਹੀਂ ਦੇਖਦੇ, ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ।”