ਯੋਹਨ 4

ਯਿਸ਼ੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸ਼ੂ ਦੇ ਸ਼ਬਦਾਂ ਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ।

John 4:50 (UKJV) Jesus says unto him, Go your way; your son lives. And the man believed the word that Jesus had spoken unto him, and he went his way.

48ਯਿਸ਼ੂ ਨੇ ਉਸ ਨੂੰ ਕਿਹਾ, “ਜਦੋਂ ਤੱਕ ਤੁਸੀਂ ਲੋਕ ਚਿੰਨ੍ਹ ਅਤੇ ਚਮਤਕਾਰ ਨਹੀਂ ਦੇਖਦੇ, ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ।”

49ਸਰਕਾਰੀ ਅਫ਼ਸਰ ਨੇ ਕਿਹਾ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”

50ਯਿਸ਼ੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸ਼ੂ ਦੇ ਸ਼ਬਦਾਂ ਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ।

51ਜਦੋਂ ਉਹ ਰਸਤੇ ਵਿੱਚ ਹੀ ਸੀ, ਉਸ ਦੇ ਨੌਕਰਾਂ ਨੇ ਉਸ ਨੂੰ ਇਹ ਖ਼ਬਰ ਦਿੱਤੀ ਕਿ ਉਸ ਦਾ ਪੁੱਤਰ ਚੰਗਾ ਹੋ ਗਿਆ ਹੈ।

52ਜਦੋਂ ਉਸ ਨੇ ਪੁੱਛਿਆ ਕਿ ਕਿਸ ਸਮੇਂ ਉਸ ਦਾ ਪੁੱਤਰ ਠੀਕ ਹੋ ਗਿਆ, ਤਾਂ ਉਹਨਾਂ ਨੇ ਉਸ ਨੂੰ ਕਿਹਾ, “ਕੱਲ੍ਹ ਦੁਪਹਿਰ ਦੇ ਇੱਕ ਵਜੇ ਉਸ ਦਾ ਬੁਖ਼ਾਰ ਉਤਰ ਗਿਆ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.