49ਸਰਕਾਰੀ ਅਫ਼ਸਰ ਨੇ ਕਿਹਾ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
50ਯਿਸ਼ੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸ਼ੂ ਦੇ ਸ਼ਬਦਾਂ ਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ।
51ਜਦੋਂ ਉਹ ਰਸਤੇ ਵਿੱਚ ਹੀ ਸੀ, ਉਸ ਦੇ ਨੌਕਰਾਂ ਨੇ ਉਸ ਨੂੰ ਇਹ ਖ਼ਬਰ ਦਿੱਤੀ ਕਿ ਉਸ ਦਾ ਪੁੱਤਰ ਚੰਗਾ ਹੋ ਗਿਆ ਹੈ।
52ਜਦੋਂ ਉਸ ਨੇ ਪੁੱਛਿਆ ਕਿ ਕਿਸ ਸਮੇਂ ਉਸ ਦਾ ਪੁੱਤਰ ਠੀਕ ਹੋ ਗਿਆ, ਤਾਂ ਉਹਨਾਂ ਨੇ ਉਸ ਨੂੰ ਕਿਹਾ, “ਕੱਲ੍ਹ ਦੁਪਹਿਰ ਦੇ ਇੱਕ ਵਜੇ ਉਸ ਦਾ ਬੁਖ਼ਾਰ ਉਤਰ ਗਿਆ ਸੀ।”
53ਤਦ ਪਿਤਾ ਨੂੰ ਪਤਾ ਚੱਲਿਆ ਕਿ ਇਹ ਉਹੀ ਸਮਾਂ ਸੀ ਜਦੋਂ ਯਿਸ਼ੂ ਨੇ ਉਸ ਨੂੰ ਕਿਹਾ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਸ ਲਈ ਉਸ ਨੇ ਅਤੇ ਉਸ ਦੇ ਸਾਰੇ ਘਰ ਵਾਲਿਆਂ ਨੇ ਵਿਸ਼ਵਾਸ ਕੀਤਾ।