4ਗਲੀਲ ਨੂੰ ਜਾਣ ਲੱਗਿਆਂ ਯਿਸ਼ੂ ਦਾ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਜ਼ਰੂਰੀ ਸੀ।
5ਯਿਸ਼ੂ ਸਾਮਰਿਯਾ ਦੇ ਇਲਾਕੇ ਸੁਖਾਰ ਨਗਰ ਕੋਲ ਆਏ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੋਬ ਨੇ ਆਪਣੇ ਪੁੱਤਰ ਯੋਸੇਫ਼ ਨੂੰ ਦਿੱਤੀ ਸੀ।
6ਯਾਕੋਬ ਦਾ ਖੂਹ ਉੱਥੇ ਸੀ। ਯਿਸ਼ੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਏ ਅਤੇ ਉੱਥੇ ਬੈਠ ਗਏ। ਇਹ ਲਗਭਗ ਦੁਪਹਿਰ ਦਾ ਸਮਾਂ ਸੀ।
7ਇੱਕ ਸਾਮਰਿਯਾ ਵਾਸੀ ਔਰਤ ਪਾਣੀ ਭਰਨ ਲਈ ਖੂਹ ਤੇ ਆਈ। ਯਿਸ਼ੂ ਨੇ ਉਸ ਨੂੰ ਕਿਹਾ, “ਕਿ ਤੂੰ ਮੈਨੂੰ ਪੀਣ ਲਈ ਪਾਣੀ ਦੇਵੇਗੀ।”
8ਪਰ ਉਸ ਸਮੇਂ ਯਿਸ਼ੂ ਦੇ ਚੇਲੇ ਨਗਰ ਵਿੱਚੋਂ ਭੋਜਨ ਖਰੀਦਣ ਗਏ ਹੋਏ ਸਨ।