10ਇਸ ਲਈ ਯਹੂਦੀ ਆਗੂਆਂ ਨੇ ਉਸ ਚੰਗੇ ਹੋਏ ਆਦਮੀ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਮੰਜੀ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
11ਪਰ ਉਸ ਨੇ ਆਖਿਆ, ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ, “ਉਸ ਨੇ ਮੈਨੂੰ ਆਖਿਆ ਕਿ ‘ਮੰਜੀ ਚੁੱਕ ਤੇ ਤੁਰ।’ ”
12ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕੇ ਤੂੰ ਆਪਣੀ ਮੰਜੀ ਚੁੱਕ ਅਤੇ ਤੁਰ?”
13ਉਹ ਆਦਮੀ ਜਿਹੜਾ ਚੰਗਾ ਹੋਇਆ ਸੀ ਉਹ ਨਹੀਂ ਸੀ ਜਾਣਦਾ ਕਿ ਉਸ ਨੂੰ ਚੰਗਾ ਕਰਨ ਵਾਲਾ ਕੌਣ ਸੀ, ਕਿਉਂਕਿ ਉੱਥੇ ਜ਼ਿਆਦਾ ਭੀੜ ਹੋਣ ਕਰਕੇ ਯਿਸ਼ੂ ਉੱਥੋਂ ਚਲੇ ਗਏ ਸਨ।
14ਤਦ ਯਿਸ਼ੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਕਿਹਾ, “ਵੇਖ, ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰੇ ਨਾਲ ਇਸ ਤੋਂ ਵੀ ਕੁਝ ਬੁਰਾ ਹੋਵੇ।”