ਯੋਹਨ 5

ਤਦ ਯਿਸ਼ੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਕਿਹਾ, “ਵੇਖ, ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰੇ ਨਾਲ ਇਸ ਤੋਂ ਵੀ ਕੁਝ ਬੁਰਾ ਹੋਵੇ।”

John 5:14 (UKJV) Afterward Jesus finds him in the temple, and said unto him, Behold, you are made whole: sin no more, lest a worse thing come unto you.

12ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕੇ ਤੂੰ ਆਪਣੀ ਮੰਜੀ ਚੁੱਕ ਅਤੇ ਤੁਰ?”

13ਉਹ ਆਦਮੀ ਜਿਹੜਾ ਚੰਗਾ ਹੋਇਆ ਸੀ ਉਹ ਨਹੀਂ ਸੀ ਜਾਣਦਾ ਕਿ ਉਸ ਨੂੰ ਚੰਗਾ ਕਰਨ ਵਾਲਾ ਕੌਣ ਸੀ, ਕਿਉਂਕਿ ਉੱਥੇ ਜ਼ਿਆਦਾ ਭੀੜ ਹੋਣ ਕਰਕੇ ਯਿਸ਼ੂ ਉੱਥੋਂ ਚਲੇ ਗਏ ਸਨ।

14ਤਦ ਯਿਸ਼ੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਕਿਹਾ, “ਵੇਖ, ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰੇ ਨਾਲ ਇਸ ਤੋਂ ਵੀ ਕੁਝ ਬੁਰਾ ਹੋਵੇ।”

15ਉਹ ਆਦਮੀ ਉੱਥੋਂ ਵਾਪਸ ਯਹੂਦੀ ਆਗੂਆਂ ਕੋਲ ਗਿਆ ਅਤੇ ਦੱਸਿਆ ਕਿ ਜਿਸ ਨੇ ਮੈਨੂੰ ਚੰਗਾ ਕੀਤਾ ਹੈ ਉਹ ਯਿਸ਼ੂ ਹੈ।

16ਇਸ ਲਈ ਕਿਉਂਕਿ ਯਿਸ਼ੂ ਸਬਤ ਦੇ ਦਿਨ ਇਹ ਸਭ ਗੱਲਾਂ ਕਰ ਰਹੇ ਸੀ, ਇਸ ਲਈ ਯਹੂਦੀ ਆਗੂ ਉਹਨਾਂ ਦਾ ਵਿਰੋਧ ਕਰਨ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.