ਯੋਹਨ 5

ਇਸੇ ਕਾਰਣ ਯਹੂਦੀਆਂ ਨੇ ਯਿਸ਼ੂ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ। ਯਹੂਦੀਆਂ ਨੇ ਆਖਿਆ ਕਿ ਉਹ ਨਾ ਸਿਰਫ ਸਬਤ ਨੂੰ ਤੋੜ ਰਿਹਾ ਹੈ, ਬਲਕਿ ਉਹ ਪਰਮੇਸ਼ਵਰ ਨੂੰ ਆਪਣਾ ਪਿਤਾ ਵੀ ਕਹਿ ਰਿਹਾ ਹੈ, ਅਤੇ ਆਪਣੇ ਆਪ ਨੂੰ ਪਰਮੇਸ਼ਵਰ ਦੇ ਬਰਾਬਰ ਬਣਾ ਰਹੇ ਹਨ।

John 5:18 (UKJV) Therefore the Jews sought the more to kill him, because he not only had broken the sabbath, but said also that God was his Father, making himself equal with God.

16ਇਸ ਲਈ ਕਿਉਂਕਿ ਯਿਸ਼ੂ ਸਬਤ ਦੇ ਦਿਨ ਇਹ ਸਭ ਗੱਲਾਂ ਕਰ ਰਹੇ ਸੀ, ਇਸ ਲਈ ਯਹੂਦੀ ਆਗੂ ਉਹਨਾਂ ਦਾ ਵਿਰੋਧ ਕਰਨ ਲੱਗੇ।

17ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਪਿਤਾ ਹਮੇਸ਼ਾ ਕੰਮ ਕਰਦੇ ਹਨ, ਅਤੇ ਮੈਂ ਵੀ ਕੰਮ ਕਰ ਰਿਹਾ ਹਾਂ।”

18ਇਸੇ ਕਾਰਣ ਯਹੂਦੀਆਂ ਨੇ ਯਿਸ਼ੂ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ। ਯਹੂਦੀਆਂ ਨੇ ਆਖਿਆ ਕਿ ਉਹ ਨਾ ਸਿਰਫ ਸਬਤ ਨੂੰ ਤੋੜ ਰਿਹਾ ਹੈ, ਬਲਕਿ ਉਹ ਪਰਮੇਸ਼ਵਰ ਨੂੰ ਆਪਣਾ ਪਿਤਾ ਵੀ ਕਹਿ ਰਿਹਾ ਹੈ, ਅਤੇ ਆਪਣੇ ਆਪ ਨੂੰ ਪਰਮੇਸ਼ਵਰ ਦੇ ਬਰਾਬਰ ਬਣਾ ਰਹੇ ਹਨ।

19ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਉੱਤਰ ਦਿੱਤਾ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ; ਉਹ ਉਹੀ ਕਰ ਸਕਦਾ ਹੈ ਜੋ ਉਹ ਆਪਣੇ ਪਿਤਾ ਨੂੰ ਕਰਦਾ ਵੇਖਦਾ ਹੈ, ਕਿਉਂਕਿ ਜੋ ਕੁਝ ਪਿਤਾ ਕਰਦਾ ਹੈ ਉਹ ਪੁੱਤਰ ਵੀ ਕਰਦਾ ਹੈ।

20ਕਿਉਂਕਿ ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ ਹੈ। ਹਾਂ, ਅਤੇ ਪਿਤਾ ਆਪਣੇ ਪੁੱਤਰ ਨੂੰ ਇਸ ਤੋਂ ਵੀ ਵੱਡੇ ਕੰਮ ਦਿਖਾਵੇਗਾ, ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.