ਯੋਹਨ 5

ਯੇਰੂਸ਼ਲੇਮ ਵਿੱਚ ਭੇਡਾਂ ਦੇ ਦਰਵਾਜ਼ੇ ਕੋਲ ਇੱਕ ਤਲਾਬ ਸੀ। ਇਸ ਤਲਾਬ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਸਨ ਜਿਸ ਦੇ ਦੁਆਲੇ ਪੰਜ ਬਰਾਂਡੇ ਬਣੇ ਹੋਏ ਸਨ।

John 5:2 (UKJV) Now there is at Jerusalem by the sheep market a pool, which is called in the Hebrew tongue Bethesda, having five porches.

1ਇਸ ਤੋਂ ਬਾਅਦ ਯਿਸ਼ੂ ਯਹੂਦੀਆਂ ਦੇ ਇੱਕ ਤਿਉਹਾਰ ਲਈ ਯੇਰੂਸ਼ਲੇਮ ਗਏ।

2ਯੇਰੂਸ਼ਲੇਮ ਵਿੱਚ ਭੇਡਾਂ ਦੇ ਦਰਵਾਜ਼ੇ ਕੋਲ ਇੱਕ ਤਲਾਬ ਸੀ। ਇਸ ਤਲਾਬ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਸਨ ਜਿਸ ਦੇ ਦੁਆਲੇ ਪੰਜ ਬਰਾਂਡੇ ਬਣੇ ਹੋਏ ਸਨ।

3ਬਹੁਤ ਸਾਰੇ ਰੋਗੀ ਉਹਨਾਂ ਬਰਾਂਡਿਆਂ ਵਿੱਚ ਪਏ ਰਹਿੰਦੇ ਸਨ। ਉਹਨਾਂ ਵਿੱਚ ਕੁਝ ਅੰਨ੍ਹੇ, ਲੰਗੜੇ, ਅਤੇ ਲੂਲੇ ਸਨ।

4ਪ੍ਰਭੂ ਦਾ ਇੱਕ ਦੂਤ ਠਹਿਰਾਏ ਸਮੇਂ ਤੇ ਆ ਕੇ ਪਾਣੀ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਤਲਾਬ ਵਿੱਚ ਉਤਰਦਾ ਸੀ ਉਹ ਹਰ ਰੋਗ ਤੋਂ ਚੰਗਾ ਹੋ ਜਾਦਾਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.