ਯੋਹਨ 5

ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਹਨਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।

John 5:21 (UKJV) For as the Father raises up the dead, and replenishes life to them; even so the Son gives life to whom he will.

19ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਉੱਤਰ ਦਿੱਤਾ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ; ਉਹ ਉਹੀ ਕਰ ਸਕਦਾ ਹੈ ਜੋ ਉਹ ਆਪਣੇ ਪਿਤਾ ਨੂੰ ਕਰਦਾ ਵੇਖਦਾ ਹੈ, ਕਿਉਂਕਿ ਜੋ ਕੁਝ ਪਿਤਾ ਕਰਦਾ ਹੈ ਉਹ ਪੁੱਤਰ ਵੀ ਕਰਦਾ ਹੈ।

20ਕਿਉਂਕਿ ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ ਹੈ। ਹਾਂ, ਅਤੇ ਪਿਤਾ ਆਪਣੇ ਪੁੱਤਰ ਨੂੰ ਇਸ ਤੋਂ ਵੀ ਵੱਡੇ ਕੰਮ ਦਿਖਾਵੇਗਾ, ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।

21ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਹਨਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।

22ਇਸ ਤੋਂ ਇਲਾਵਾ, ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਸਾਰਾ ਅਧਿਕਾਰ ਪੁੱਤਰ ਨੂੰ ਸੌਂਪਿਆ ਹੈ,

23ਪਿਤਾ ਨੇ ਇਹ ਸਭ ਇਸ ਲਈ ਕੀਤਾ ਤਾਂ ਕਿ ਸਾਰੇ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਪੁੱਤਰ ਦਾ ਸਤਿਕਾਰ ਨਹੀਂ ਕਰਦਾ ਉਹ ਪਿਤਾ ਦਾ ਸਤਿਕਾਰ ਨਹੀਂ ਕਰਦਾ ਜਿਸ ਨੇ ਉਸ ਨੂੰ ਭੇਜਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.