ਯੋਹਨ 5

ਪਿਤਾ ਨੇ ਇਹ ਸਭ ਇਸ ਲਈ ਕੀਤਾ ਤਾਂ ਕਿ ਸਾਰੇ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਪੁੱਤਰ ਦਾ ਸਤਿਕਾਰ ਨਹੀਂ ਕਰਦਾ ਉਹ ਪਿਤਾ ਦਾ ਸਤਿਕਾਰ ਨਹੀਂ ਕਰਦਾ ਜਿਸ ਨੇ ਉਸ ਨੂੰ ਭੇਜਿਆ ਹੈ।

John 5:23 (UKJV) That all men should honour the Son, even as they honour the Father. He that honors not the Son honors not the Father which has sent him.

21ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਹਨਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।

22ਇਸ ਤੋਂ ਇਲਾਵਾ, ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਸਾਰਾ ਅਧਿਕਾਰ ਪੁੱਤਰ ਨੂੰ ਸੌਂਪਿਆ ਹੈ,

23ਪਿਤਾ ਨੇ ਇਹ ਸਭ ਇਸ ਲਈ ਕੀਤਾ ਤਾਂ ਕਿ ਸਾਰੇ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਪੁੱਤਰ ਦਾ ਸਤਿਕਾਰ ਨਹੀਂ ਕਰਦਾ ਉਹ ਪਿਤਾ ਦਾ ਸਤਿਕਾਰ ਨਹੀਂ ਕਰਦਾ ਜਿਸ ਨੇ ਉਸ ਨੂੰ ਭੇਜਿਆ ਹੈ।

24“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ।

25ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.