24“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ।
25ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।
26ਪਿਤਾ ਹੀ ਜੀਵਨ ਦੇਣ ਵਾਲਾ ਹੈ ਇਸੇ ਤਰ੍ਹਾਂ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27ਪਿਤਾ ਨੇ ਨਿਆਂ ਕਰਨ ਦਾ ਅਧਿਕਾਰ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28“ਇਸ ਗੱਲ ਤੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਜਿਹੜੇ ਲੋਕ ਕਬਰਾਂ ਵਿੱਚ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਜੀਉਂਦੇ ਹੋ ਜਾਣਗੇ।