25ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।
26ਪਿਤਾ ਹੀ ਜੀਵਨ ਦੇਣ ਵਾਲਾ ਹੈ ਇਸੇ ਤਰ੍ਹਾਂ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27ਪਿਤਾ ਨੇ ਨਿਆਂ ਕਰਨ ਦਾ ਅਧਿਕਾਰ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28“ਇਸ ਗੱਲ ਤੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਜਿਹੜੇ ਲੋਕ ਕਬਰਾਂ ਵਿੱਚ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਜੀਉਂਦੇ ਹੋ ਜਾਣਗੇ।
29ਉਹ ਜਿੰਨ੍ਹਿਆਂ ਨੇ ਚੰਗੇ ਕੰਮ ਕੀਤੇ ਹਨ ਉਹ ਜੀਵਨ ਦੇ ਪੁਨਰ-ਉਥਾਨ ਦੇ ਲਈ ਉਠਾਏ ਜਾਣਗੇ, ਅਤੇ ਜਿਨ੍ਹਾਂ ਨੇ ਬੁਰੇ ਕੰਮ ਕੀਤੇ ਹਨ ਉਹ ਸਜ਼ਾ ਦੇ ਲਈ ਉਠਾਏ ਜਾਣਗੇ।