28“ਇਸ ਗੱਲ ਤੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਜਿਹੜੇ ਲੋਕ ਕਬਰਾਂ ਵਿੱਚ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਜੀਉਂਦੇ ਹੋ ਜਾਣਗੇ।
29ਉਹ ਜਿੰਨ੍ਹਿਆਂ ਨੇ ਚੰਗੇ ਕੰਮ ਕੀਤੇ ਹਨ ਉਹ ਜੀਵਨ ਦੇ ਪੁਨਰ-ਉਥਾਨ ਦੇ ਲਈ ਉਠਾਏ ਜਾਣਗੇ, ਅਤੇ ਜਿਨ੍ਹਾਂ ਨੇ ਬੁਰੇ ਕੰਮ ਕੀਤੇ ਹਨ ਉਹ ਸਜ਼ਾ ਦੇ ਲਈ ਉਠਾਏ ਜਾਣਗੇ।
30ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਹੀ ਨਿਆਂ ਕਰਦਾ ਹਾਂ ਜੋ ਮੈਂ ਸੁਣਦਾ ਹਾਂ, ਅਤੇ ਮੇਰਾ ਨਿਆਂ ਸਹੀ ਹੈ, ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਦਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ।
31“ਜੇ ਮੈਂ ਆਪਣੇ ਆਪ ਦੀ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
32ਪਰ ਜੇ ਕੋਈ ਹੋਰ ਮੇਰੇ ਹੱਕ ਵਿੱਚ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਉਸ ਦੀ ਗਵਾਹੀ ਸੱਚੀ ਹੈ।