32ਪਰ ਜੇ ਕੋਈ ਹੋਰ ਮੇਰੇ ਹੱਕ ਵਿੱਚ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਉਸ ਦੀ ਗਵਾਹੀ ਸੱਚੀ ਹੈ।
33“ਤੁਸੀਂ ਪੁੱਛ-ਗਿੱਛ ਲਈ ਲੋਕਾਂ ਨੂੰ ਯੋਹਨ ਕੋਲ ਭੇਜਿਆ ਹੈ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ ਹੈ।
34ਇਹ ਨਹੀਂ ਕਿ ਮੈਂ ਮਨੁੱਖੀ ਗਵਾਹੀ ਨੂੰ ਸਵੀਕਾਰ ਕਰਦਾ ਹਾਂ; ਪਰ ਮੈਂ ਇਹ ਇਸ ਲਈ ਦੱਸਦਾ ਹਾਂ ਕਿ ਤੁਸੀਂ ਬਚਾਏ ਜਾ ਸਕੋ।
35ਯੋਹਨ ਇੱਕ ਦੀਵੇ ਦੀ ਤਰ੍ਹਾਂ ਸੀ ਜੋ ਬਲਿਆ ਅਤੇ ਉਸ ਨੇ ਚਾਨਣ ਦਿੱਤਾ, ਅਤੇ ਤੁਸੀਂ ਕੁਝ ਸਮਾਂ ਉਸ ਚਾਨਣ ਦਾ ਆਨੰਦ ਲਿਆ।
36“ਪਰ ਜਿਹੜੀ ਗਵਾਹੀ ਮੈਂ ਦਿੰਦਾ ਹੈ ਉਹ ਯੋਹਨ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਦਿੱਤੇ ਹਨ ਉਹ ਕੰਮ ਮੈਂ ਕਰ ਰਿਹਾ ਹਾਂ ਉਹੀ ਕੰਮ ਮੇਰੇ ਬਾਰੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ।