ਯੋਹਨ 5

“ਪਰ ਜਿਹੜੀ ਗਵਾਹੀ ਮੈਂ ਦਿੰਦਾ ਹੈ ਉਹ ਯੋਹਨ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਦਿੱਤੇ ਹਨ ਉਹ ਕੰਮ ਮੈਂ ਕਰ ਰਿਹਾ ਹਾਂ ਉਹੀ ਕੰਮ ਮੇਰੇ ਬਾਰੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ।

John 5:36 (UKJV) But I have greater witness than that of John: for the works which the Father has given me to finish, the same works that I do, bear witness of me, that the Father has sent me.

34ਇਹ ਨਹੀਂ ਕਿ ਮੈਂ ਮਨੁੱਖੀ ਗਵਾਹੀ ਨੂੰ ਸਵੀਕਾਰ ਕਰਦਾ ਹਾਂ; ਪਰ ਮੈਂ ਇਹ ਇਸ ਲਈ ਦੱਸਦਾ ਹਾਂ ਕਿ ਤੁਸੀਂ ਬਚਾਏ ਜਾ ਸਕੋ।

35ਯੋਹਨ ਇੱਕ ਦੀਵੇ ਦੀ ਤਰ੍ਹਾਂ ਸੀ ਜੋ ਬਲਿਆ ਅਤੇ ਉਸ ਨੇ ਚਾਨਣ ਦਿੱਤਾ, ਅਤੇ ਤੁਸੀਂ ਕੁਝ ਸਮਾਂ ਉਸ ਚਾਨਣ ਦਾ ਆਨੰਦ ਲਿਆ।

36“ਪਰ ਜਿਹੜੀ ਗਵਾਹੀ ਮੈਂ ਦਿੰਦਾ ਹੈ ਉਹ ਯੋਹਨ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਦਿੱਤੇ ਹਨ ਉਹ ਕੰਮ ਮੈਂ ਕਰ ਰਿਹਾ ਹਾਂ ਉਹੀ ਕੰਮ ਮੇਰੇ ਬਾਰੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ।

37ਅਤੇ ਉਹ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਆਵਾਜ਼ ਨਹੀਂ ਸੁਣੀ ਅਤੇ ਨਾ ਹੀ ਉਸ ਦਾ ਰੂਪ ਦੇਖਿਆ।

38ਅਤੇ ਨਾ ਹੀ ਉਸ ਦੇ ਬਚਨ ਤੁਹਾਡੇ ਵਿੱਚ ਵੱਸਦੇ ਹਨ, ਕਿਉਂਕਿ ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.