36“ਪਰ ਜਿਹੜੀ ਗਵਾਹੀ ਮੈਂ ਦਿੰਦਾ ਹੈ ਉਹ ਯੋਹਨ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਦਿੱਤੇ ਹਨ ਉਹ ਕੰਮ ਮੈਂ ਕਰ ਰਿਹਾ ਹਾਂ ਉਹੀ ਕੰਮ ਮੇਰੇ ਬਾਰੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37ਅਤੇ ਉਹ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਆਵਾਜ਼ ਨਹੀਂ ਸੁਣੀ ਅਤੇ ਨਾ ਹੀ ਉਸ ਦਾ ਰੂਪ ਦੇਖਿਆ।
38ਅਤੇ ਨਾ ਹੀ ਉਸ ਦੇ ਬਚਨ ਤੁਹਾਡੇ ਵਿੱਚ ਵੱਸਦੇ ਹਨ, ਕਿਉਂਕਿ ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39ਤੁਸੀਂ ਇਹ ਸੋਚ ਕੇ ਪਵਿੱਤਰ ਪੋਥੀਆਂ ਨੂੰ ਪੜ੍ਹਦੇ ਹੋ ਕਿ ਇਨ੍ਹਾਂ ਨਾਲ ਤੁਹਾਨੂੰ ਸਦੀਪਕ ਜੀਵਨ ਮਿਲਦਾ ਹੈ। ਪਰ ਇਹ ਸਭ ਪਵਿੱਤਰ ਪੋਥੀਆਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
40ਪਰ ਫਿਰ ਵੀ ਤੁਸੀਂ ਉਹ ਸਦੀਪਕ ਜੀਵਨ ਨੂੰ ਪਾਉਣ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।